ਪਠਾਨਕੋਟ ਪੁਲਸ ਨੇ ਬੁਲੇਟ ਮੋਟਰਸਾਈਕਲਾਂ ਦੇ ਮੋਡੀਫ਼ਾਈਡ ਸਾਇਲੈਂਸਰ ਕੀਤੇ ਨਸ਼ਟ

Tuesday, Sep 15, 2026 - 02:34 PM (IST)

ਪਠਾਨਕੋਟ ਪੁਲਸ ਨੇ ਬੁਲੇਟ ਮੋਟਰਸਾਈਕਲਾਂ ਦੇ ਮੋਡੀਫ਼ਾਈਡ ਸਾਇਲੈਂਸਰ ਕੀਤੇ ਨਸ਼ਟ

ਪਠਾਨਕੋਟ (ਸ਼ਾਰਦਾ) : ਸ਼ਹਿਰ ’ਚ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਟ੍ਰੈਫਿਕ ਪੁਲਸ ਨੇ ਸਖ਼ਤੀ ਵਧਾ ਦਿੱਤੀ ਹੈ। ਇਸੇ ਤਹਿਤ ਪਠਾਨਕੋਟ ਟ੍ਰੈਫਿਕ ਪੁਲਸ ਨੇ ਬੁਲੇਟ ਮੋਟਰਸਾਈਕਲਾਂ ’ਤੇ ਲਗਾਏ ਗਏ ਗੈਰ-ਕਾਨੂੰਨੀ (ਸੋਧੇ ਹੋਏ) ਸਾਇਲੈਂਸਰਾਂ ਨੂੰ ਜ਼ਬਤ ਕਰ ਕੇ ਨਸ਼ਟ ਕੀਤਾ। ਪੁਲਸ ਅਨੁਸਾਰ ਕਈ ਚਾਲਕ ਕੰਪਨੀ ਦੇ ਸਾਇਲੈਂਸਰ ਲਾਹ ਕੇ ਤੇਜ਼ ਆਵਾਜ਼ ਅਤੇ ਪਟਾਕੇ ਪਾਉਣ ਵਾਲੇ ਸਾਇਲੈਂਸਰ ਲਗਵਾ ਲੈਂਦੇ ਹਨ, ਜਿਸ ਨਾਲ ਧੁਨੀ ਪ੍ਰਦੂਸ਼ਣ ਵਧਦਾ ਹੈ ਅਤੇ ਬਜ਼ੁਰਗਾਂ ਤੇ ਬੱਚਿਆਂ ਨੂੰ ਭਾਰੀ ਪ੍ਰੇਸ਼ਾਨੀ ਹੁੰਦੀ ਹੈ।

ਇਹ ਵੀ ਪੜ੍ਹੋ-ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ, ਹੈਰਾਨ ਕਰੇਗਾ ਮਾਮਲਾ

ਟ੍ਰੈਫਿਕ ਇੰਚਾਰਜ ਬ੍ਰਹਮ ਦੱਤ ਨੇ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਚਾਲਕਾਂ ਨੂੰ ਕੰਪਨੀ ਦੇ ਨਿਯਮਾਂ ਅਨੁਸਾਰ ਹੀ ਸਾਇਲੈਂਸਰ ਵਰਤਣ ਦੀ ਅਪੀਲ ਕੀਤੀ। ਪੁਲਸ ਦਾ ਮੁੱਖ ਉਦੇਸ਼ ਧੁਨੀ ਪ੍ਰਦੂਸ਼ਣ ਰੋਕਣਾ ਅਤੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਧਾਰਨਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ, ਬਜ਼ੁਰਗ ਦੀ ਮੌਤ, 4 ਗੰਭੀਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News