ਸਕਾਰਪਿਓ ਤੇ ਟਰੱਕ ਦੀ ਟੱਕਰ ’ਚ ਪਠਾਨਕੋਟ ਦੇ ਵਪਾਰੀ ਦੀ , ਮੌਤ, ਇਕ ਜ਼ਖ਼ਮੀ

03/27/2022 1:02:17 PM

ਪਠਾਨਕੋਟ (ਆਦਿਤਿਆ) : ਬੀਤੀ ਰਾਤ ਸੁਜਾਨਪੁਰ ਦੇ ਚੌਕ ਵਾਲਾ ਖੂਹ ਦੇ ਨਜ਼ਦੀਕੀ ਇਕ ਟਰੱਕ ਤੇ ਸਕਾਰਪਿਓ ਗੱਡੀ ’ਚ ਹੋਈ ਭਿਆਨਕ ਟੱਕਰ ਦੌਰਾਨ ਪਠਾਨਕੋਟ ਵਾਸੀ ਇਕ ਵਿਅਕਤੀ ਦੀ ਮੌਤ ਤੇ ਇਕ ਹੋਰ ਜ਼ਖ਼ਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਰਾਤ 11.30 ਵਜੇ ਦੇ ਕਰੀਬ ਸਕਾਰਪਿਓ ਗੱਡੀ ਅਤੇ ਟਰੱਕ ’ਚ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ’ਚ ਸਕਾਰਪਿਓ ਚਲਾ ਰਹੇ ਪਠਾਨਕੋਟ ਦੇ ਬਸੰਤ ਕਾਲੋਨੀ ਵਾਸੀ ਤੇ ਪ੍ਰਸਿੱਧ ਵਪਾਰੀ ਵਿਸ਼ਾਲ ਸ਼ਰਮਾ ਤੇ ਉਨ੍ਹਾਂ ਦੇ ਨਾਲ ਬੈਠਾ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਵਿਸ਼ਾਲ ਸ਼ਰਮਾ ਦੀ ਮੌਤ ਹੋ ਗਈ। ਇਸ ਹਾਦਸੇ ਦੌਰਾਨ ਟਰੱਕ ਵੀ ਪਲਟ ਗਿਆ।

ਇਹ ਵੀ ਪੜ੍ਹੋ : CM ਬਣਨ ਤੋਂ ਬਾਅਦ ਪਹਿਲੀ ਵਾਰ ਮਾਨਸਾ ਪਹੁੰਚੇ ਭਗਵੰਤ ਮਾਨ, ਕਿਹਾ ਕਿਸਾਨਾਂ ਦੇ ਦੁੱਖ ਵੰਡਾਉਣ ਆਇਆ ਹਾਂ

ਥਾਣਾ ਸ਼ਾਹਪੁਰਕੰਢੀ ਦੇ ਇੰਚਾਰਜ ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ ਵਿਅਕਤੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸ਼ਾਂ ਨੂੰ ਸੌਂਪ ਦਿੱਤੀ ਹੈ ਅਤੇ ਜ਼ਖ਼ਮੀ ਵਿਅਕਤੀ ਦੇ ਬਿਆਨ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Gurminder Singh

Content Editor

Related News