ਕੋਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੱਟੀ ਤੋਂ 21 ਟੀਮਾਂ ਰਵਾਨਾ

03/19/2020 3:26:57 PM

ਪੱਟੀ (ਸੰਨੀ) : ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ, ਪ੍ਰਹੇਜ਼ ਅਤੇ ਜਾਗਰੂਕਤਾ ਸਬੰਧੀ ਪੱਟੀ ਸ਼ਹਿਰ ਵਿਖੇ ਸਿਵਲ ਹਸਪਤਾਲ ਪੱਟੀ ਤੋਂ 21 ਟੀਮਾਂ ਨੂੰ ਡਾ. ਬੀਰਇੰਦਰ ਕੌਰ ਐੱਸ.ਐੱਮ.ਓ. ਪੱਟੀ ਨੇ ਰਵਾਨਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆ ਐੱਸ.ਐੱਮ.ਓ. ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾ 'ਤੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਪ੍ਰਹੇਜ਼ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਣਕਾਰੀ ਦਿੱਤੀ ਜਾ ਰਹੀ ਹੈ। ਪੱਟੀ ਦੇ 8700 ਘਰਾਂ 'ਚ ਇਹ ਟੀਮਾਂ ਪੁੱਜਣਗੀਆਂ ਅਤੇ ਲੋਕਾਂ ਦੀ ਜਾਂਚ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਪੱਟੀ ਵਿਖੇ ਵੀਂ ਪੁਖਤਾ ਪ੍ਰਬੰਧ ਕੀਤੇ ਗਏ ਹਨ।


Baljeet Kaur

Content Editor

Related News