ਪਟਿਆਲਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸਿੱਖ ਸੰਸਥਾਵਾਂ ਦੀ ਹੋਈ ਚਿੰਤਕ ਬੈਠਕ, ਨਿਰਪੱਖ ਜਾਂਚ ਦੀ ਕੀਤੀ ਮੰਗ

05/06/2022 5:38:18 PM

ਅੰਮ੍ਰਿਤਸਰ (ਅਨਜਾਣ, ਸਾਗਰ) : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਸਿੱਖ ਸੰਸਥਾਵਾਂ, ਬੁੱਧੀ ਜੀਵੀਆਂ, ਪੰਥਕ ਜਥੇਬੰਦੀਆਂ ਨੇ ਬੀਤੇ ਦਿਨੀਂ ਪਟਿਆਲਾ ਵਿਖੇ ਵਾਪਰੀ ਮੰਦਭਾਗੀ ਘਟਨਾ ਨੂੰ ਲੈ ਕੇ ਵਿਸ਼ੇਸ਼ ਬੈਠਕ ਕੀਤੀ। ਬੈਠਕ ’ਚ ਉਨ੍ਹਾਂ ਨੇ ਸ਼ਿਵ ਸੈਨਿਕਾਂ ਦਾ ਕਸੂਰ ਨਾ ਕੱਢ ਕੇ ਸਿੱਖਾਂ ਨੂੰ ਹੀ ਦੋਸ਼ੀ ਠਹਿਰਾਉਣਾ, ਭਾਈ ਬਰਜਿੰਦਰ ਸਿੰਘ ਪਰਵਾਨਾ ਨੂੰ ਇਸਦਾ ਮਾਸਟਰ ਮਾਈਂਡ ਦੱਸਣਾ ਤੇ ਸਿੱਖ ਪ੍ਰੀਵਾਰਾਂ ‘ਤੇ ਝੂਠੇ ਪਰਚੇ ਦਰਜ ਕਰਨ ਨੂੰ ਲੈ ਕੇ ਚਿੰਤਨ ਕੀਤਾ। 

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

ਇਸ ਮੌਕੇ ਗਿਆਨੀ ਮਲਕੀਤ ਸਿੰਘ ਵਧੀਕ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਪਰਮਜੀਤ ਸਿੰਘ ਸਰੋਆ ਸਕੱਤਰ ਦੇ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਪ੍ਰਧਾਨ ਈਮਾਨ ਸਿੰਘ ਮਾਨ ਆਦਿ ਤੋਂ ਇਲਾਵਾ ਭਾਰੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ। ਇਕੱਤਰਤਾ ਨੂੰ ਵੱਖ-ਵੱਖ ਬੁਲਾਰਿਆਂ ਵੱਲੋਂ ਸੰਬੋਧਨ ਕਰਨ ਉਪਰੰਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਸਰਪ੍ਰਸਤੀ ਹੇਠ ਮਤੇ ਪੇਸ਼ ਕੀਤੇ ਗਏ। ਭਾਈ ਪਰਮਪਾਲ ਸਿੰਘ ਵੱਲੋਂ ਮਤੇ ਪੇਸ਼ ਕਰਦਿਆਂ ਕਿਹਾ ਗਿਆ ਕਿ ਅੱਜ ਦਾ ਇਕੱਠ ਮਿਤੀ 29 ਅਪ੍ਰੈਲ ਨੂੰ ਪਟਿਆਲਾ ਵਿਖੇ ਹੋਏ ਹਿੰਸਕ ਮਾਮਲੇ ‘ਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਿੱਖ ਕੌਮ ਪ੍ਰਤੀ ਦਮਨਕਾਰੀ ਨੀਤੀ ਮੰਨਦਾ ਹੋਇਆ ਇਸ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਾ ਹੈ, ਕਿਉਂਕਿ ਕਈ ਦਿਨ ਪਹਿਲਾਂ ਪੋਸਟਰ ਬਣਾ ਕੇ ਸਿੱਖ ਕੌਮ ਨੂੰ ਵੰਗਾਰਨ ਵਾਲੇ ਫਿਰਕਾਪ੍ਰਸਤ ਹਰੀਸ਼ ਸਿੰਗਲੇ ਉੱਤੇ ਘਟਨਾ ਵਾਪਰਨ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਨੂੰ ਲੈ ਕੇ ਦਾਤਰ ਮਾਰ ਕੀਤਾ ਨੌਜਵਾਨ ਦਾ ਕਤਲ

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਰਾਹੀਂ ਚਾਰਾਜੋਈ ਕਰ ਰਹੇ ਬਰਜਿੰਦਰ ਸਿੰਘ ਪਰਵਾਨਾ ਨੂੰ ਘਟਨਾ ਦਾ ਮਾਸਟਰ ਮਾਈਂਡ ਆਖਕੇ ਸਰਕਾਰ ਨੇ ਮੀਡੀਆ ਰਾਹੀਂ ਸਿੱਖ ਕੌਮ ਖਿਲਾਫ਼ ਝੂਠਾ ਬਿਰਤਾਂਤ ਸਿਰਜਿਆ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀ ਮਾੜੀ ਨੀਤੀ ਇਥੋਂ ਜੱਗ ਜਾਹਿਰ ਹੁੰਦੀ ਹੈ ਕਿ ਇੱਕ ਸਖ਼ਸ਼ ਤਲਵਾਰ ਨਾਲ ਗੁਰਸੇਵਕ ਸਿੰਘ ਭਾਣਾ ‘ਤੇ ਵਾਰ ਕਰਦਾ ਹੈ ਤੇ ਉਹ ਡੰਡੇ ਨਾਲ ਰੋਕਣ ਦਾ ਯਤਨ ਕਰਦਾ ਹੈ ਪਰ ਸਰਕਾਰ ਡੰਡੇ ਨਾਲ ਰੋਕਣ ਵਾਲੇ ‘ਤੇ ਧਾਰਾ 307 ਅਧੀਨ ਪਰਚਾ ਦਰਜ ਕਰਦੀ ਹੈ। ਸਰਕਾਰ ਵੱਲੋਂ ਸਿੱਖਾਂ ‘ਤੇ ਮੰਦਰ ‘ਤੇ ਹਮਲੇ ਦਾ ਦੋਸ਼ ਮੜ੍ਹਿਆ ਗਿਆ ਪਰ ਮੰਦਰ ਕਮੇਟੀ ਨੇ ਸਰਕਾਰ ਦੇ ਇਸ ਝੂਠ ਦਾ ਪਰਦਾਫ਼ਾਸ਼ ਕੀਤਾ। ਸਰਕਾਰ ਨੇ 26 ਨਿਰਦੋਸ਼ ਸਿੱਖਾਂ ‘ਤੇ ਪਰਚੇ ਦਰਜ ਕਰਕੇ ਉਨ੍ਹਾਂ ਦੇ ਪ੍ਰੀਵਾਰਾਂ ਨੂੰ ਥਾਣੇ ‘ਚ ਜ਼ਲੀਲ ਕੀਤਾ। 

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

ਉਨ੍ਹਾਂ ਕਿਹਾ ਕਿ ਅੱਜ ਦਾ ਇਕੱਠ ਸਿੱਖਾਂ ਪ੍ਰਤੀ ਸਰਕਾਰ ਦੇ ਝੂਠੇ ਪ੍ਰਾਪੇਗੰਡੇ ਦੀ ਪਰਜੋਰ ਨਿਖੇਧੀ ਕਰਦਾ ਹੋਇਆ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਾ ਹੈ। ਆਪਣੇ ਤੀਸਰੇ ਮਤੇ ‘ਚ ਇਕੱਠ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਰਾਹੀਂ ਪੰਜਾਬ ਸਰਕਾਰ ਨੂੰ 70ਵੇਂ ਦਹਾਕੇ ‘ਚ ਇੰਦਰਾ ਗਾਂਧੀ ਵੱਲੋਂ ਸਿੱਖਾਂ ਨੂੰ ਕੁਚਲਕੇ ਬਾਕੀ ਸੂਬਿਆਂ ‘ਚ ਚੋਣਾਂ ਜਿੱਤਣ ਵਾਲੇ ਰਾਹ ਤੁਰਨ ਤੋਂ ਵਰਜਦਿਆਂ ਹੋਇਆਂ ਤਾੜਨਾ ਕੀਤੀ ਕਿ ਸਿੱਖਾਂ ਦੀ ਨਸਲਕੁਸ਼ੀ ਹਕੂਮਤਾਂ ਨੂੰ ਬਰਬਾਦੀ ਦੇ ਰਾਹ ਲੈ ਗਈ ਸੀ। ਇਸ ਲਈ ਸਿੱਖਾਂ ਦੀਆਂ ਹੱਡੀਆਂ ਦਾ ਤੰਦੂਰ ਤਪਾ ਕੇ ਫਿਰਕਾ ਪ੍ਰਸਤੀ ਦੀਆਂ ਸਿਆਸੀ ਰੋਟੀਆਂ ਸੇਕਣ ਤੋਂ ਗੁਰੇਜ ਕੀਤਾ ਜਾਵੇ। ਅੱਜ ਦਾ ਇਕੱਠ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਸਰਕਾਰ ਨੂੰ ਇਕ ਆਦੇਸ਼ ਕਰਨ ਦੀ ਮੰਗ ਕਰਦਾ ਹੈ ਕਿ ਕਿ ਫਿਰਕਾਪ੍ਰਸਤੀ ਦੀ ਅੱਗ ਫੈਲਾਉਣ ਵਾਲੇ ਨਕਲੀ ਸ਼ਿਵ ਸੈਨਕਾਂ ਨੂੰ ਸਰਕਾਰ ਵੱਲੋਂ ਦਿੱਤੀ ਜਾਂਦੀ ਸੁਰੱਖਿਆ ਤੁਰੰਤ ਬੰਦ ਕੀਤੀ ਜਾਵੇ ਤੇ ਸਰਕਾਰ ਯਕੀਨੀ ਬਣਾਏ ਕਿ ਹਾਈ ਕੋਰਟ ਦੀ ਦੇਖ ਰੇਖ ਵਿੱਚ ਹੀ ਸੁਰੱਖਿਆ ਦਿੱਤੀ ਜਾਵੇ।

ਪੜ੍ਹੋ ਇਹ ਵੀ ਖ਼ਬਰ:   ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ: ਲਾਸ਼ਾਂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਰਿਪੋਰਟ ’ਚ ਹੋਇਆ ਇਹ ਖ਼ੁਲਾਸਾ

ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਕਿਸੇ ਵੀ ਕੌਮ ਦੀਆਂ ਭਾਵਨਾਵਾਂ ਦਾ ਖਿਲਵਾੜ ਕਰਨ ਵਾਲੇ ‘ਤੇ ਤੁਰੰਤ ਪਰਚਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਛੇਵੇਂ ਤੇ ਆਖਰੀ ਮਤੇ ‘ਚ ਮੰਗ ਕਰਦਿਆਂ ਕਿਹਾ ਕਿ ਭਾਰਤ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਹਿੰਦੂ ਰਾਸ਼ਟਰ ਜਾਂ ਖਾਲਿਸਤਾਨ ਦੀ ਮੰਗ ਕਰਨਾ ਕੋਈ ਜ਼ੁਰਮ ਨਹੀਂ ਹੈ। ਇਸ ਲਈ ਸਰਕਾਰ ਜਾਂ ਫਿਰਕਾਪ੍ਰਸਤ ਸ਼ਰਾਰਤੀ ਅਨਸਰ ਵਾਰ-ਵਾਰ ਸਿੱਖ ਨੌਜਵਾਨੀ ਨੂੰ ਨਿਸ਼ਾਨਾ ਬਣਾ ਕੇ ਨਾ ਵੰਗਾਰਨ।


rajwinder kaur

Content Editor

Related News