ਅੰਮ੍ਰਿਤਸਰ ਏਅਰਪੋਰਟ ’ਤੇ ਗੂੰਜਿਆ ਦੇਸ਼ ਭਗਤੀ ਦਾ ਹੋਕਾ, ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਕੱਢੀ ਰੈਲੀ

Friday, Aug 14, 2026 - 12:53 PM (IST)

ਅੰਮ੍ਰਿਤਸਰ ਏਅਰਪੋਰਟ ’ਤੇ ਗੂੰਜਿਆ ਦੇਸ਼ ਭਗਤੀ ਦਾ ਹੋਕਾ, ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਕੱਢੀ ਰੈਲੀ

ਅੰਮ੍ਰਿਤਸਰ (ਇੰਦਰਜੀਤ)- ਆਜ਼ਾਦੀ ਦਿਹਾੜੇ ਦੇ ਪਵਿੱਤਰ ਮੌਕੇ ’ਤੇ ਦੇਸ਼ ਭਰ ਵਿੱਚ ਚਲਾਈ ਜਾ ਰਹੀ ‘ਹਰ ਘਰ ਤਿਰੰਗਾ, ਹਰ ਦਿਲ ਤਿਰੰਗਾ’ ਮੁਹਿੰਮ ਤਹਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਏਅਰਪੋਰਟ, ਅੰਮ੍ਰਿਤਸਰ ਵਿਖੇ ਦੇਸ਼ ਭਗਤੀ ਅਤੇ ਰਾਸ਼ਟਰੀ ਗੌਰਵ ਨਾਲ ਭਰਪੂਰ ਇੱਕ ਵਿਸ਼ਾਲ ਮੋਟਰਸਾਈਕਲ ਤਿਰੰਗਾ ਰੈਲੀ ਦਾ ਸਫ਼ਲ ਆਯੋਜਨ ਕੀਤਾ ਗਿਆ। ਮੀਡੀਆ ਕੋਆਰਡੀਨੇਟਰ ਛਵੀ ਸ਼ਰਮਾ ਨੇ ਦੱਸਿਆ ਕਿ ਰੈਲੀ ਦੀ ਸ਼ੁਰੂਆਤ ਏਅਰਪੋਰਟ ਡਾਇਰੈਕਟਰ ਅਨਿਰੁੱਧ ਕੁਮਾਰ ਸ਼ਰਮਾ ਨੇ ਰਾਸ਼ਟਰੀ ਝੰਡੇ ਨੂੰ ਹਰੀ ਝੰਡੀ ਦਿਖਾ ਕੇ ਕੀਤੀ।

ਇਹ ਵੀ ਪੜ੍ਹੋ-ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ

ਏਕਤਾ ਅਤੇ ਦੇਸ਼ ਪ੍ਰੇਮ ਦਾ ਸੰਦੇਸ਼, ਕਈ ਵਿਭਾਗਾਂ ਨੇ ਲਿਆ ਹਿੱਸਾ - ਇਸ ਰੈਲੀ ਵਿੱਚ ਹਵਾਈ ਅੱਡੇ ਦੀਆਂ ਵੱਖ-ਵੱਖ ਟੀਮਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਰੈਲੀ ਵਿੱਚ ਮੁੱਖ ਤੌਰ ’ਤੇ ਸੀ. ਆਈ. ਐੱਸ. ਐੱਫ. ਦੇ ਜਵਾਨ, ਭਾਰਤੀ ਹਵਾਈ ਅੱਡਾ ਅਥਾਰਟੀ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ, ਹਵਾਈ ਅੱਡੇ ’ਤੇ ਤਾਇਨਾਤ ਵੱਖ-ਵੱਖ ਸੁਰੱਖਿਆ ਅਤੇ ਸੇਵਾ ਏਜੰਸੀਆਂ ਦੇ ਨੁਮਾਇੰਦੇ, ਵੱਖ-ਵੱਖ ਏਅਰਲਾਈਨਾਂ ਦੇ ਨੁਮਾਇੰਦੇ ਅਤੇ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ। ਸਾਰੇ ਭਾਗੀਦਾਰਾਂ ਨੇ ਇਕਜੁੱਟ ਹੋ ਕੇ ਰਾਸ਼ਟਰੀ ਝੰਡੇ ਦੇ ਸਨਮਾਨ, ਦੇਸ਼ ਦੀ ਏਕਤਾ ਅਤੇ ਅਖੰਡਤਾ ਦਾ ਸੰਦੇਸ਼ ਦਿੱਤਾ।

ਇਹ ਵੀ ਪੜ੍ਹੋ-ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ

ਏਅਰਪੋਰਟ ਡਾਇਰੈਕਟਰ ਅਨਿਰੁੱਧ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਤਿਰੰਗਾ ਰੈਲੀ ਕੇਵਲ ਇੱਕ ਆਯੋਜਨ ਨਹੀਂ, ਸਗੋਂ ਰਾਸ਼ਟਰ ਪ੍ਰਤੀ ਸਾਡੀ ਅਟੁੱਟ ਨਿਸ਼ਠਾ ਅਤੇ ਸਾਂਝੇ ਸੰਕਲਪ ਦਾ ਪ੍ਰਤੀਕ ਹੈ। ਰੈਲੀ ਦੇ ਸਮਾਪਨ 'ਤੇ ਸਾਰੇ ਭਾਗੀਦਾਰਾਂ ਨੇ ਭਾਰਤ ਦੀ ਪ੍ਰਭੂਸੱਤਾ, ਅਖੰਡਤਾ ਅਤੇ ਨਿਰੰਤਰ ਪ੍ਰਗਤੀ ਪ੍ਰਤੀ ਹਮੇਸ਼ਾ ਸਮਰਪਿਤ ਰਹਿਣ ਦਾ ਸਾਂਝਾ ਸੰਕਲਪ ਦੁਹਰਾਇਆ। ਇਸ ਆਯੋਜਨ ਨੇ ਪੂਰੇ ਆਸ-ਪਾਸ ਦੇ ਖੇਤਰ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ।

ਇਹ ਵੀ ਪੜ੍ਹੋ-15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ ਕੋਲੋਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News