ਪੱਟੀ ਹਲਕੇ ਦੇ ਅਧੂਰੇ ਵਿਕਾਸ ਕੰਮਾਂ ਨੂੰ ਕੀਤਾ ਜਾਵੇਗਾ ਜਲਦੀ ਪੂਰਾ: ਲਾਲਜੀਤ ਭੁੱਲਰ

07/19/2022 7:21:04 PM

ਪੱਟੀ (ਸੌਰਭ)- ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਜਗਬਾਣੀ ਨਾਲ ਪੱਟੀ ਹਲਕੇ ਦੇ ਵਿਕਾਸ ਬਾਰੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਸਰਵਪੱਖੀ ਵਿਕਾਸ ਦੇ ਨਾਲ ਨਾਲ ਪੱਟੀ ਹਲਕੇ ਦੇ ਕੰਮਾਂ ਨੂੰ ਚਮਕਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਪੰਜਾਬ ਵਾਸੀਆਂ ਮੁਤਾਬਕ ਅਤੇ ਪੱਟੀ ਹਲਕੇ ਦਾ ਵਿਕਾਸ ਪੱਟੀ ਹਲਕੇ ਦੇ ਲੋਕਾਂ ਮੁਤਾਬਿਕ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ: ਮਜੀਠਾ ’ਚ ਦਿਲ ਕੰਬਾਊ ਵਾਰਦਾਤ: ਬਹਿਸਬਾਜ਼ੀ ਰੋਕਣ ’ਤੇ ਮੁੰਡੇ ਨੂੰ ਦਾਤਰ ਮਾਰ ਕੇ ਉਤਾਰਿਆ ਮੌਤ ਦੇ ਘਾਟ

ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਚੋਣਾਂ ਵੇਲੇ ਲੋਕਾਂ ਨੂੰ ਲੁਭਾਉਣ ਲਈ ਵਿਕਾਸ ਕਾਰਜ਼ ਆਰੰਭੇ ਜਾਂਦੇ ਹਨ ਪਰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨਾਲ ਕੀਤੇ ਵਾਅਦਿਆ ਨੂੰ ਇਕ ਇਕ ਕਰ ਜਿੱਤ ਦੇ ਤੁਰੰਤ ਬਾਅਦ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਨੂੰ ਪਿੰਡ ਅਤੇ ਸ਼ਹਿਰ ਵਿਚ ਪਹਿਲ ਦੇ ਅਧਾਰ ’ਤੇ ਕਰਵਾਏ ਜਾ ਰਹੇ ਹਨ। ਪੱਟੀ ਹਲਕੇ ਦੇ ਲੋਕਾਂ ਨੂੰ ਅਪੀਲ ਹੈ ਕਿ ਜੇਕਰ ਟਰਾਂਸਪੋਰਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਹੱਲ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਮਹੀਨੇ ਪਹਿਲਾਂ ਘਰੋਂ ਭੱਜ ਕੇ ਪ੍ਰੇਮ ਵਿਆਹ ਕਰਾਉਣ ਵਾਲੇ ਮੁੰਡੇ-ਕੁੜੀ ਦਾ ਗੋਲ਼ੀਆਂ ਮਾਰ ਕੇ ਕਤਲ

ਨਸ਼ੇ ਦੇ ਮੁੱਦੇ ’ਤੇ ਸਖ਼ਤ ਰੁੱਖ ਕਰਦੇ ਹੋਏ ਉਨ੍ਹਾਂ ਕਿਹਾ ਕਿ ਆਉਣ ਮਹੀਨਿਆ ਵਿਚ ਪੱਟੀ ਹਲਕੇ ਵਿਚੋਂ ਨਸ਼ੇ ਨੂੰ ਖ਼ਤਮ ਕਰ ਦਿੱਤਾ ਜਾਵੇਗਾ ਅਤੇ ਨਸ਼ਾ ਵੇਚਣ ਵਾਲੇ ਨੂੰ ਜੇਲ੍ਹਾਂ ਅੰਦਰ ਦੀ ਹਵਾ ਖਾਣੀ ਪਵੇਗੀ। ਉਨ੍ਹਾਂ ਨਸ਼ੇ ਦੇ ਸੁਦਾਗਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਨਸ਼ਾ ਵਿਕਣੋ ਬੰਦ ਨਾ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਸ਼ੇ ਤੋਂ ਦੂਰ ਕਰਨ ਲਈ ਨੌਜਵਾਨਾਂ ਲਈ ਕਲੱਬਾਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਆਪਣੀ ਨੌਜਵਾਨੀ ਦੇਸ਼ ਦੀ ਤਰੱਕੀ ਵਿਚ ਲਗਾ ਸਕਣ।

rajwinder kaur

This news is Content Editor rajwinder kaur