ਲੋਕ ਸਭਾ ਚੋਣਾਂ ਦੇ ਦੌਰਾਨ ਉੱਤਰ ਪ੍ਰਦੇਸ਼ ’ਚ ਪੱਟੀ ਦਾ ਜਵਾਨ ਸ਼ਹੀਦ
Monday, Apr 29, 2024 - 05:28 PM (IST)
ਪੱਟੀ (ਸੋਢੀ)- ਪੱਟੀ ਦੇ ਨਜ਼ਦੀਕੀ ਪਿੰਡ ਆਸਲ ਜ਼ਿਲ੍ਹਾ ਤਰਨਤਾਰਨ ਦੇ ਸ਼ਹੀਦ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਪਿੰਡ ਆਸਲ ਦੇ ਸ਼ਮਸ਼ਾਨ ਘਾਟ ’ਚ ਕੀਤਾ ਗਿਆ। ਸ਼ਹੀਦ ਕੁਲਦੀਪ ਸਿੰਘ ਆਈ. ਟੀ. ਬੀ. ਪੀ. ਦੀ ਚੌਦਵੀਂ ਬਟਾਲੀਅਨ ਪਥੌਰਾਗੜ੍ਹ ਉੱਤਰਾਖੰਡ ਵਿਚ ਤਾਇਨਾਤ ਸੀ, ਜਿਸ ਦੀ ਲੋਕ ਸਭਾ ਚੋਣਾਂ ਦੇ ਦੂਸਰੇ ਚਰਣ ਦੇ ’ਚ 26 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸ਼ਾਮ 6 ਵਜੇ ਦੇ ਕਰੀਬ ਮਥੁਰਾ ਉੱਤਰ ਪ੍ਰਦੇਸ਼ ’ਚ ਡਿਊਟੀ ਦੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ- ਕਰਿਆਣੇ ਦੀ ਦੁਕਾਨ 'ਚ ਲੱਗੀ ਅੱਗ ਨੇ ਮਚਾਈ ਤਬਾਹੀ, ਦੁਕਾਨ ਮਾਲਕ ਦੀ ਹੋਈ ਮੌਤ
ਸ਼ਹੀਦ ਕੁਲਦੀਪ ਸਿੰਘ ਆਪਣੇ ਪਿੱਛੇ ਆਪਣੀ ਬੇਟੀ ਨਵਜੋਤ ਕੌਰ ਅਤੇ ਬੇਟਾ ਤੇਜਿੰਦਰ ਸਿੰਘ ਤੇ ਪਤਨੀ ਸਰਬਜੀਤ ਕੌਰ ਨੂੰ ਛੱਡ ਗਿਆ ਹੈ, ਬੀਤੀ ਸਵੇਰੇ ਉਸ ਵੇਲੇ ਪੂਰੇ ਪਿੰਡ ਦਾ ਮਾਹੌਲ ਉਦੋਂ ਗਮਗੀਨ ਹੋ ਗਿਆ ਜਦੋਂ ਸ਼ਹੀਦ ਕੁਲਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਆਈ. ਟੀ. ਬੀ. ਪੀ. 39 ਬਟਾਲੀਅਨ ਦੀ ਗੱਡੀ ਇੰਸਪੈਕਟਰ ਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਆਸਲ ’ਚ ਪਹੁੰਚੀ ਅਤੇ ਸ਼ਹੀਦ ਕੁਲਦੀਪ ਸਿੰਘ ਨੂੰ ਸਲਾਮੀ ਦੇਣ ਵਾਸਤੇ 52 ਬਟਾਲੀਅਨ ਤੋਂ ਇੰਸਪੈਕਟਰ ਰਘੁਬੀਰ ਸਿੰਘ ਅਤੇ ਐੱਸ. ਆਈ. ਗੁਰਜੀਤ ਸਿੰਘ ਆਪਣੀ ਸਲਾਮੀ ਗਾਰਡ ਲੈ ਕੇ ਪਹੁੰਚੇ ਹੋਏ ਸਨ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸਥੱਰ, ਨੌਜਵਾਨ ਗ੍ਰੰਥੀ ਸਮੇਤ ਦੋ ਦੀ ਮੌਕੇ 'ਤੇ ਮੌਤ
ਇਸ ਤੋਂ ਇਲਾਵਾ ਮੌਕੇ ’ਤੇ ਸੇਵਾ ਮੁਕਤ ਇੰਸਪੈਕਟਰ ਰਾਮ ਸਿੰਘ, ਜ਼ੋਰਾਵਰ ਸਿੰਘ, ਭਗਵੰਤ ਸਿੰਘ, ਬਲਵਿੰਦਰ ਸਿੰਘ, ਰਾਜਵਿੰਦਰ ਸਿੰਘ, ਸਵਰਨ ਸਿੰਘ ਤੇ ਹੋਰ ਪਤਵੰਤੇ ਲੋਕ ਹਾਜ਼ਰ ਸਨ। ਇਸ ਮੌਕੇ ’ਤੇ ਸ਼ਹੀਦ ਕੁਲਦੀਪ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਦੇ ਨਾਲ ਕੀਤਾ ਗਿਆ। ਇਸ ਮੌਕੇ ਸਰਪੰਚ ਅੰਗਰੇਜ ਸਿੰਘ, ਮੋਹਣ ਸਿੰਘ, ਤੇਜਾ ਸਿੰਘ,ਗੁਰਲਾਲ ਸਿੰਘ ਸਾਬਕਾ ਸਰਪੰਚ, ਧੀਰਾ ਸਿੰਘ, ਸੋਨਬੀਰ ਸਿੰਘ, ਜਸਬੀਰ ਸਿੰਘ, ਮੁਖਤਿਆਰ ਸਿੰਘ ਸੰਗਵਾਂ ਪ੍ਰਧਾਨ ਮਨੁੱਖੀ ਅਧਿਕਾਰ ਅੰਤਿਮ ਅਰਦਾਸ ’ਚ ਸ਼ਾਮਲ ਹੋਏ।
ਇਹ ਵੀ ਪੜ੍ਹੋ- ਪਾਕਿਸਤਾਨ ’ਚ ਫਿਰੌਤੀ ਨਾ ਦੇਣ ’ਤੇ ਅਗਵਾਕਾਰਾਂ ਨੇ 13 ਸਾਲਾ ਮੁੰਡੇ ਦਾ ਕੀਤਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8