ਪੱਟੀ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ

Tuesday, May 26, 2026 - 12:31 PM (IST)

ਪੱਟੀ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ

ਪੱਟੀ (ਸੌਰਭ)- ਪੱਟੀ ਨਗਰ ਕੌਂਸਲ ਦੇ 19 ਵਾਰਡਾਂ ਲਈ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਵਕ ਢੰਗ ਨਾਲ ਖ਼ਤਮ ਹੋਈ। ਤਿੱਖੀ ਗਰਮੀ ਦੇ ਬਾਵਜੂਦ ਲੋਕਾਂ ਵਿੱਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਚੋਣਾਂ ਲਈ ਐਸਡੀਐਮ ਪੱਟੀ ਅਮਨਦੀਪ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ । ਵੋਟਿੰਗ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ

ਚੋਣਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਸਡੀਐਮ ਦਫ਼ਤਰ ਵੱਲੋਂ ਖਾਸ ਪ੍ਰਬੰਧ ਕੀਤੇ ਗਏ । ਪੱਟੀ ਨਗਰ ਕੌਂਸਲ ਦੇ 19 ਵਾਰਡਾਂ ਲਈ ਕੁੱਲ 38 ਪੋਲਿੰਗ ਬੂਥ ਬਣਾਏ ਗਏ ਹਨ, ਜਦਕਿ 74 ਉਮੀਦਵਾਰ ਨੇ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾਈ। ਜਿਸ  ਦੇ ਨਤੀਜੇ 29 ਮਈ ਨੂੰ ਆਉਣਗੇ।

ਇਹ ਵੀ ਪੜ੍ਹੋ- ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ

ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਨਿਗਰਾਨੀ ਦੇ ਮੱਦੇਨਜ਼ਰ ਪੋਲਿੰਗ ਕੇਂਦਰਾਂ ਦੇ ਅੰਦਰ ਅਤੇ ਬਾਹਰ ਸੀਸੀਟੀਵੀ ਕੈਮਰੇ ਵੀ ਲਗਾਏ ਗਏ । ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News