ਥਾਣਾ ਸਦਰ ਪੱਟੀ ਦੀ ਪੁਲਸ ਨੇ ਪਿਸਤੌਲ ਅਤੇ 3 ਜ਼ਿੰਦਾ ਰੌਂਦ ਸਮੇਤ ਇਕ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

05/31/2022 7:57:43 PM

ਤਰਨ ਤਾਰਨ (ਰਮਨ) - ਥਾਣਾ ਸਦਰ ਪੱਟੀ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਪਿਸਤੌਲ ਅਤੇ ਤਿੰਨ ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ, ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਰਣਜੀਤ ਸਿੰਘ ਢਿੱਲੋਂ ਦੇ ਸਖ਼ਤ ਹੁਕਮਾਂ ਅਤੇ ਐੱਸ. ਪੀ. ਵਿਸ਼ਾਲਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਸਬੰਧੀ ਪੁਲਸ ਵੱਲੋਂ ਗਸ਼ਤ ਤੇਜ਼ ਕਰ ਦਿੱਤੀ ਗਈ ਹੈ। 

ਪੜ੍ਹੋ ਇਹ ਵੀ ਖ਼ਬਰ: ਮੁਕਤਸਰ ਵੱਡੀ ਵਾਰਦਾਤ: ਸ਼ੱਕੀ ਹਾਲਾਤ ’ਚ ਝਾੜੀਆਂ ’ਚੋਂ ਮਿਲੀ ਨੌਜਵਾਨ ਦੀ ਲਾਸ਼, ਬੀਤੇ ਦਿਨ ਤੋਂ ਸੀ ਲਾਪਤਾ

ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਦਰਸ਼ਨ ਲਾਲ ਵੱਲੋਂ ਸਮੇਤ ਪੁਲਸ ਪਾਰਟੀ ਚੌਕ ਚੂਸਲੇਵੜ ਮੌੜ ਪੱਟੀ ਵਿਖੇ ਸਪੈਸ਼ਲ ਨਾਕਾਬੰਦੀ ਕਰਦੇ ਹੋਏ ਇਕ ਕਾਰ, ਜੋ ਪੱਟੀ ਵੱਲੋਂ ਆ ਰਹੀ ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਇਸ ਦੌਰਾਨ ਕਾਰ ਚਾਲਕ ਨੇ ਆਪਣੀ ਕਾਰ ਨੂੰ ਨਾਕੇ ਤੋਂ ਭਜਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲਸ ਕਰਮਚਾਰੀਆਂ ਵੱਲੋਂ ਬੈਰੀਗੇਟਸ ਅੱਗੇ ਕਰਦੇ ਹੋਏ ਕਾਰ ਨੂੰ ਰੋਕ ਲਿਆ ਗਿਆ।

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਕਾਰ ਵਿਚ ਸਵਾਰ ਚਾਲਕ ਨੇ ਆਪਣਾ ਨਾਮ ਹਰਕ੍ਰਿਸਨ ਸਿੰਘ ਉਰਫ ਹਰਪ੍ਰੀਤ ਉਰਫ ਬਡ਼੍ਹਕ ਪੁੱਤਰ ਲਖਵਿੰਦਰ ਸਿੰਘ ਨਿਵਾਸੀ ਪਿੰਡ ਬੋਪਾਰਾਏ ਦੱਸਿਆ। ਇਸ ਦੌਰਾਨ ਕਾਰ ਦੀ ਤਲਾਸ਼ੀ ਲੈਣ ਉਪਰੰਤ ਉਸ ਵਿਚੋਂ ਇਕ ਪਿਸਟਲ ਸਮੇਤ ਮੈਗਜ਼ੀਨ ਅਤੇ ਤਿੰਨ ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਥਾਣਾ ਸਦਰ ਵਿਖੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


rajwinder kaur

Content Editor

Related News