ਪੱਟੀ ਪੁਲਸ ਨੇ ਸ਼ਹਿਰ ਅੰਦਰ ਬੈਂਕ, ATM ਤੇ ਸੁਨਿਆਰੇ ਦੀਆਂ ਦੁਕਾਨਾਂ ’ਤੇ ਸ਼ੱਕੀ ਲੋਕਾਂ ਦੀ ਕੀਤੀ ਜਾਂਚ ਪੜਤਾਲ

03/06/2023 6:14:05 PM

ਪੱਟੀ (ਸੋਢੀ,ਜ.ਬ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਸਖ਼ਤ ਹਦਾਇਤਾਂ ’ਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਪੁਲਸ ਮੱਖੀ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਵਲੋਂ ਅੱਜ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ, ਬੈਂਕ, ਏ.ਟੀ.ਐੱਮ, ਸੁਨਿਆਰੇ ਦੀ ਦੁਕਾਨ ’ਤੇ ਸ਼ੱਕੀ ਲੋਕਾਂ ਦੀ ਜਾਂਚ-ਪੜਤਾਲ ਕੀਤੀ ਗਈ। ਇਸ ਦੌਰਾਨ  ਸਾਰੀ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ’ਤੇ 29 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਜ਼ਬਤ

ਇਸ ਮੌਕੇ ਡੀ.ਐੱਸ.ਪੀ. ਪੱਟੀ ਸਤਨਾਮ ਸਿੰਘ ਤੇ ਥਾਣਾ ਮੁਖੀ ਸਿਟੀ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਪੱਟੀ ਸਬ ਡਵੀਜ਼ਨ ਵਿਚ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਅਜਿਹੀ ਕਾਰਵਾਈ ਜਾਰੀ ਰਹੇਗੀ ਅਤੇ ਅਮਨ-ਕਾਨੂੰਨ ਕਾਇਮ ਰੱਖਣ ਲਈ ਤਲਾਸ਼ੀ ਅਭਿਆਨ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਪੁਲਸ ਨੂੰ ਸਹਿਯੋਗ ਜ਼ਰੂਰ ਦੇਣ ਤੇ ਚੰਗੇ ਨਾਗਰਿਕ ਹੋਣ ਦਾ ਆਪਣਾ ਫਰਜ਼ ਅਦਾ ਕਰਨ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਦੇ ਕੈਂਸਰ ਟੈਸਟ ਕਰਨੇ ਅਤੇ ਮੁਫ਼ਤ ਦਵਾਈਆਂ ਦੇਣੀਆਂ ਵੱਡਾ ਪੁੰਨ- ਧਾਲੀਵਾਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Anuradha

Content Editor

Related News