ਮਜੀਠ ਮੰਡੀ ’ਚ 24 ਘੰਟੇ ਚੱਲੇਗੀ PCR ਵੈਨ, ਪੁਲਸ ਕਮਿਸ਼ਨਰ ਨੇ ਵਪਾਰੀਆਂ ਨੂੰ ਦਿੱਤਾ ਭਰੋਸਾ

Saturday, Sep 28, 2024 - 12:16 PM (IST)

ਅੰਮ੍ਰਿਤਸਰ (ਨੀਰਜ)-ਮਹਾਨਗਰ ਦੇ ਨਵ-ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਆਪਣਾ ਅਹੁਦਾ ਸੰਭਾਲਦੇ ਹੀ ਇਕ ਵਾਰ ਫਿਰ ਤੋਂ ਪੰਜਾਬ ਦੀ ਸਭ ਤੋਂ ਵੱਡੀ ਡਰਾਈ ਫਰੂਟ ਮੰਡੀ ਮਜੀਠ ਮੰਡੀ ਵਿਚ 24 ਘੰਟੇ ਪੀ. ਸੀ. ਆਰ. ਵੈਨ ਚਲਾਉਣ ਦਾ ਭਰੋਸਾ ਵਪਾਰੀਆਂ ਨੂੰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਆਪਣੀ ਤਾਇਨਾਤੀ ਦੌਰਾਨ ਪੁਲਸ ਕਮਿਸ਼ਨਰ ਭੁੱਲਰ ਨੇ ਵਪਾਰੀਆਂ ਨੇ ਕਾਫੀ ਸਹਿਯੋਗ ਕੀਤਾ ਸੀ ਅਤੇ ਪੁਲਸ ਸੁਰੱਖਿਆ ਮੁਹੱਈਆ ਕਰਵਾਉਣ ਵਿਚ ਕੋਈ ਕਮੀ ਨਹੀਂ ਛੱਡੀ ਸੀ, ਹੁਣ ਦੁਬਾਰਾ ਪੁਲਸ ਕਮਿਸ਼ਨਰ ਦੇ ਅਹੁਦੇ ’ਤੇ ਤਾਇਨਾਤ ਹੁੰਦੇ ਹੀ ਕਮਿਸ਼ਨਰ ਨੇ ਐਲਾਨ ਕੀਤਾ ਹੈ ਕਿ ਮਹਾਨਗਰ ਦੇ ਸਮੂਹ ਕਾਰੋਬਾਰੀਆਂ ਅਤੇ ਵਪਾਰੀਆਂ ਨੂੰ ਪੁਲਸ ਵਲੋਂ ਪਹਿਲ ਦੇ ਅਧਾਰ ’ਤੇ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਜਾਣਕਾਰੀ ਅਨੁਸਾਰ ਦਿ ਫੈੱਡਰੇਸ਼ਨ ਆਫ ਕਰਿਆਨਾ ਐਂਡ ਡਰਾਈਫਰੂਟ ਕਮਰਸ਼ੀਅਲ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਮਹਿਰਾ ਦੀ ਅਗਵਾਈ ਹੇਠ ਮਜੀਠਾ ਮੰਡੀ ਦੇ ਵਪਾਰੀਆਂ ਦਾ ਵਫ਼ਦ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਵਪਾਰੀਆਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਏ. ਕੇ. ਕੋਲਡ ਸਟੋਰ ਵਿਚ ਕਰੋੜਾਂ ਰੁਪਏ ਦੇ ਡਰਾਈ ਫਰੂਟ ਦੀ ਹੋਈ ਲੁੱਟ ਅਤੇ ਲੁਟੇਰਿਆਂ ਨੂੰ ਪੁਲਸ ਵਲੋਂ ਬਹੁਤ ਘੱਟ ਸਮੇਂ ਵਿਚ ਕੀਤੀ ਗਈ ਟ੍ਰੇਸਿੰਗ ਬਾਰੇ ਵੀ ਜਾਣੂੰ ਕਰਵਾਇਆ ਗਿਆ ਅਤੇ ਪੁਲਸ ਦੇ ਕੰਮ ਦੀ ਸ਼ਲਾਘਾ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੰਬਰਦਾਰ ਦਾ ਗੋਲੀਆਂ ਮਾਰ ਕੇ ਕਤਲ

ਪੁਲਸ ਕਮਿਸ਼ਨਰ ਨੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਮਗਰੋਂ ਭਰੋਸਾ ਦਿੱਤਾ ਕਿ ਵਪਾਰੀਆਂ ਨੂੰ ਪੁਲਸ ਸੁਰੱਖਿਆ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ. ਜੀ. ਪੀ. ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਪੁਲਸ ਵੱਲੋਂ ਅਪਰਾਧ ਅਤੇ ਨਸ਼ਾਖੋਰੀ ਨੂੰ ਰੋਕਣ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਕਿਸੇ ਵੀ ਅਪਰਾਧੀ ਜਾਂ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News