ਪੰਜਾਬ ਪੈਸ਼ਨਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
Wednesday, Dec 12, 2018 - 10:38 AM (IST)

ਅੰਮ੍ਰਿਤਸਰ (ਸੁਮਿਤ ਖੰਨਾ)—ਪੰਜਾਬ ਪੈਸ਼ਨਰ ਯੂਨੀਅਨ (ਪੰਜਾਬ) ਅੰਮ੍ਰਿਤਸਰ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਦੇ ਨੇਹਰੀ ਦਫਤਰ ਤੋਂ ਲੈ ਕੇ ਰਆਲਟੋ ਚੌਕ ਤੱਕ ਕਾਲੇ ਕੱਪੜੇ ਪਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਮਾਰਚ ਕੀਤਾ। ਇਹ ਰੋਸ ਮਾਰਚ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਛੀਨਾ, ਜਨਰਲ ਸੈਕਟਰੀ ਸੱਤਿਆਪਾਲ ਗੁਪਤਾ ਦੀ ਅਗਵਾਈ 'ਚ ਕੱਢਿਆ ਗਿਆ। ਇਸ ਮੌਕੇ 'ਤੇ ਉਨ੍ਹਾਂ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਸਨ ਉਨ੍ਹਾਂ 'ਚੋਂ ਇਕ ਵੀ ਵਾਅਦੇ ਖਰੇ ਨਹੀਂ ਉਤਰੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਡੀ.ਏ. ਦੀਆਂ ਕਿਸ਼ਤਾਂ ਜਲਦੀ ਨਹੀਂ ਦਿੱਤੀਆਂ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆਏ ਹਾਂ ਅਤੇ ਅੱਗੇ ਵੀ ਕਰਦੇ ਰਹਾਂਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਲੈ ਕੇ ਕੋਈ ਹੱਲ ਨਾ ਕੱਢਿਆ ਤਾਂ ਸਾਰੇ ਜ਼ਿਲਿਆਂ ਦੀਆਂ ਇਕਾਈਆਂ ਨਾਲ ਗੱਲ ਕਰਕੇ ਰਣਨੀਤੀ ਤਿਆਰ ਕਰਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਜਿਸ 'ਚ ਜੇਕਰ ਲੋੜ ਪਈ ਤਾਂ ਸੜਕਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਜਿਸ ਦੀ ਜ਼ਿੰਮੇਦਾਰੀ ਪੰਜਾਬ ਅਤੇ ਪ੍ਰਸ਼ਾਸਨ ਦੀ ਹੋਵੇਗੀ।