ਮੰਗਾਂ ਨਾ ਮੰਨੇ ਜਾਣ ਕਾਰਨ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪ੍ਰਗਟਾਇਆ ਰੋਸ

09/17/2018 12:43:31 AM

ਗੁਰਦਾਸਪੁਰ,   (ਹਰਮਨਪ੍ਰੀਤ)-  ਪੀ. ਐੱਸ. ਈ. ਬੀ. ਆਲ ਕੇਡਰਜ਼ ਪੈਨਸ਼ਨਰ ਐਸੋਸੀਏਸ਼ਨ ਮੰਡਲ ਗੁਰਦਾਸਪੁਰ ਦੀ ਮੀਟਿੰਗ ਸਥਾਨਕ ਫਿਸ਼ ਪਾਰਕ ਵਿਖੇ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੰਡਲ ਪ੍ਰਧਾਨ ਬੀ. ਬੀ. ਗੁਪਤਾ, ਪ੍ਰੀਤਮ ਸਿੰਘ ਸੈਣੀ, ਹਰਭਜਨ ਸਿੰਘ ਪਰਮਾਰ, ਗੋਪਾਲ ਕ੍ਰਿਸ਼ਨ, ਕੀਮਤੀ ਲਾਲ, ਇੰਜੀ. ਜੇ. ਕੇ., ਰਣਧੀਰ ਸਿੰਘ, ਰਾਜ ਕੁਮਾਰ, ਸਲਵਿੰਦਰ ਕੁਮਾਰ ਸੱਗੂ, ਦਰਸ਼ਨ ਸਿੰਘ ਰੰਧਾਵਾ, ਯਸ਼ਪਾਲ ਕੌਸ਼ਲ ਆਦਿ ਨੇ ਕਿਹਾ ਕਿ ਸਰਕਾਰ ਵੱਲੋਂ ਪੇ ਕਮਿਸ਼ਨ ਅਤੇ ਡੀ. ਏ. ਜਾਰੀ ਨਾ ਕੀਤੇ ਜਾਣ ਕਾਰਨ ਪੈਨਸ਼ਨਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਪੈਨਸ਼ਨਰਾਂ ਨੂੰ ਮੁਫਤ ਬਿਜਲੀ ਦੇਣ, 22 ਮਹੀਨਿਆਂ ਦਾ ਬਕਾਇਆ ਅਤੇ ਡੀ. ਏ. ਦੇਣ, ਮੈਡੀਕਲ ਭੱਤਾ 2 ਹਜ਼ਾਰ ਰੁਪਏ ਕਰਨ, ਪੇ ਕਮਿਸ਼ਨ ਨੂੰ ਲਾਗੂ ਕਰਨ ਆਦਿ ਸ਼ਾਮਲ ਹਨ ਪਰ ਸਰਕਾਰ ਇਨ੍ਹਾਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਜਲਦੀ ਤੋਂ ਜਲਦੀ ਲਾਗੂ ਕੀਤੀਆਂ ਜਾਣ।