ਆਵਾਰਾ ਕੁੱਤਿਆਂ ਦੀ ਦਹਿਸ਼ਤ ਕਾਰਨ ਲੋਕ ਅਤੇ ਸਕੂਲੀ ਵਿਦਿਆਰਥੀ ਪ੍ਰੇਸ਼ਾਨ
Saturday, May 11, 2024 - 05:54 PM (IST)
ਬਟਾਲਾ (ਸਾਹਿਲ, ਯੋਗੀ, ਅਸ਼ਵਨੀ): ਇੰਟਰਨੈਸ਼ਨਲ ਹਿਊਮਨ ਰਾਈਟਸ ਡਿਫੈਂਡਰ ਪੰਜਾਬ ਦੇ ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ ਕਾਦੀਆਂ ਨੇ ਆਵਾਰਾ ਕੁੱਤਿਆਂ ਤੋਂ ਪੈਦਾ ਹੋ ਰਹੀਆਂ ਗੰਭੀਰ ਮੁਸ਼ਕਲਾਂ ਅਤੇ ਉਨ੍ਹਾਂ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਦੀ ਗਿਣਤੀ ’ਚ ਹੋ ਰਹੇ ਵਾਧੇ ਪ੍ਰਤੀ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਹੈ ਕਿ ਆਵਾਰਾ ਕੁੱਤਿਆਂ ਦੀ ਅਬਾਦੀ ਵਿਚ ਐਨੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਕਿ ਪਾਲਤੂ ਜਾਨਵਰਾਂ, ਬੱਚਿਆਂ ਲਈ ਵੱਡਾ ਖਤਰਾ ਬਣਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਉਹਨਾਂ ਦੱਸਿਆ ਕਿ ਕਾਦੀਆਂ ਦੇ ਪਿੰਡ ਨਾਥਪੁਰ ਦੇ ਨਾਲ ਆਸ ਪਾਸ ਦੇ ਇਲਾਕਿਆਂ ਵਿੱਚ ਅਵਾਰਾ ਕੁੱਤਿਆਂ ਦੀ ਦਹਿਸ਼ਤ ਕਾਰਨ ਜਿੱਥੇ ਲੋਕ ਪ੍ਰੇਸ਼ਾਨ ਹਨ, ਉੱਥੇ ਹੀ ਸਕੂਲੀ ਵਿਦਿਆਰਥੀ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਅੰਦਰ ਇਹ ਕੁੱਤੇ, ਬੇਬੀ ਬੱਚਿਆਂ ਅਤੇ ਬਜ਼ੁਰਗ ਲੋਕਾਂ ਉਤੇ ਝੁੰਡ ਬਣਾ ਕਿ ਹਮਲੇ ਕਰ ਰਹੇ ਹਨ। ਬੀਤੇ ਦਿਨੀਂ ਗੁਰਦਾਸਪੁਰ ਦੇ ਇੱਕ ਪਿੰਡ ਦੇ ਵਿੱਚ ਸੈਰ ਕਰ ਰਹੀ ਇੱਕ ਔਰਤ ਨੂੰ ਨੋਚ ਨੋਚ ਕੁੱਤਿਆਂ ਵੱਲੋਂ ਖਾਦਾ ਗਿਆ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਕੋਈ ਵੀ ਆਵਾਰਾ ਕੁੱਤਿਆਂ ’ਤੇ ਨਕੇਲ ਕੱਸਣ ਦੀ ਕਾਰਵਾਈ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ- ਗਰਮੀ ਨਾਲ ਬੇਹਾਲ ਹੋਏ ਲੋਕ, 42 ਡਿਗਰੀ ਤੱਕ ਪੁਹੰਚਿਆ ਗੁਰਦਾਸਪੁਰ ਦਾ ਤਾਪਮਾਨ
ਰੋਜ਼ਾਨਾ ਬੱਚਿਆਂ ਅਤੇ ਬਜ਼ੁਰਗਾਂ ਦੀਆਂ ਮੌਤਾਂ ਵੀ ਹੋ ਚੁੱਕੀਆਂ ਹਨ। ਇਹ ਜਾਨਵਰ ਝੁੰਡਾਂ ਵਿਚ ਹਮਲਾ ਕਰਕੇ ਨੁਕਸਾਨ ਪਹੁੰਚਾਉਂਦੇ ਹਨ। ਉਹਨਾਂ ਦੱਸਿਆ ਕਿ ਕਿੰਨੀ ਮੰਦਭਾਗੀ ਗੱਲ ਹੈ ਕਿ ਲੋਕਾਂ ਦਾ ਅਵਾਰਾ ਕੁੱਤਿਆਂ ਕਾਰਨ ਜਿਨ੍ਹਾ ਨੁਕਸਾਨ ਹੋ ਰਿਹਾ ਹੈ।
ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫੈਸਲਾ, ਮੁਸਲਮਾਨਾਂ ਨੂੰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਦਾ ਅਧਿਕਾਰ ਨਹੀਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8