ਤੇਜ਼ ਰਫ਼ਤਾਰ ਤੇ ਪ੍ਰੈਸ਼ਰ ਹਾਰਨਾਂ ਵਾਲੇ ਵਾਹਨ ਚਾਲਕਾਂ ਤੋਂ ਲੋਕ ਪ੍ਰੇਸ਼ਾਨ
Saturday, Apr 11, 2026 - 07:22 PM (IST)
ਤਰਨਤਾਰਨ (ਵਾਲੀਆ)-ਤਰਨਤਾਰਨ ਸ਼ਹਿਰ ’ਚ ਜਿੱਥੇ ਪਹਿਲਾਂ ਹੀ ਲੋਕ ਟ੍ਰੈਫਿਕ ਸਮੱਸਿਆ ਨਾਲ ਜੂਝ ਰਹੇ ਹਨ, ਉਥੇ ਬਾਜ਼ਾਰਾਂ ਅਤੇ ਸੜਕਾਂ ਤੋਂ ਤੇਜ਼ ਰਫ਼ਤਾਰ ਅਤੇ ਵੱਡੇ ਪ੍ਰੈਸ਼ਰ ਲੱਗੇ ਵਾਹਨ ਚਾਲਕਾਂ ਵੱਲੋਂ ਤੇਜ਼ ਹਾਰਨ ਮਾਰਨ ਨਾਲ ਰਾਹਗੀਰ ਇਕਦਮ ਡਰ ਜਾਂਦੇ ਹਨ ਅਤੇ ਇਹ ਵਾਹਨ ਚਾਲਕ ਲੋਕਾਂ ਲਈ ਸਿਰਦਰਦੀ ਦਾ ਕਾਰਨ ਬਣੇ ਹੋਏ ਹਨ।
ਬਾਜ਼ਾਰਾਂ ’ਚ ਰਸਤਾ ਤੰਗ ਹੋਣ ਕਾਰਨ ਬਾਜ਼ਾਰਾਂ ’ਚੋਂ ਲੰਘਣ ਸਮੇਂ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਦੋ ਪਹੀਆ ਵਾਹਨ ਚਾਲਕ, ਜਿਸ ਨੂੰ ਜ਼ਿਆਦਾਤਰ ਨੌਜਵਾਨ ਚਲਾ ਰਹੇ ਉਥੇ ਉਹ ਬੜੀ ਰਫ਼ਤਾਰ ਨਾਲ ਬਾਜ਼ਾਰਾਂ ’ਚੋਂ ਗੁਜਰਦੇ ਹਨ ਅਤੇ ਰਸਤਾ ਤੰਗ ਹੋਣ ਕਾਰਨ ਮੋਟਰਸਾਈਕਲ, ਬੁਲਟ ਮੋਟਰਸਾਈਕਲ ਉਪਰ ਲਗਾਏ ਵੱਡੇ ਪ੍ਰੈਸ਼ਰ ਹਾਰਨ ਮਾਰਨ ਹਨ, ਜਿਸ ਨਾਲ ਬਾਜ਼ਾਰਾਂ ’ਚੋਂ ਲੰਘ ਰਹੇ ਲੋਕ ਜਿਨ੍ਹਾਂ ਵਿਚ ਬਜ਼ੁਰਗ, ਬੱਚੇ ਅਤੇ ਔਰਤਾਂ ਇਕਦਮ ਡਰ ਜਾਂਦੀਆਂ ਹਨ, ਉਥੇ ਜੋ ਲੋਕ ਦਿਲ ਦੇ ਮਰੀਜ਼ ਹਨ, ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 1 ਮਈ ਲਈ ਹੋਇਆ ਵੱਡਾ ਐਲਾਨ! ਸਾਰੇ 55 ਟੋਲ ਪਲਾਜ਼ੇ ਹੋਣਗੇ ਟੋਲ ਮੁਕਤ
ਤਰਨਤਾਰਨ ਸ਼ਹਿਰ ਦੇ ਬਾਜ਼ਾਰਾਂ ’ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੋਣ ਕਾਰਨ ਬਾਜ਼ਾਰਾਂ ਵਿਚਲਾ ਰਸਤਾ ਤੰਗ ਹੋਣ ਦਾ ਮੁੱਖ ਕਾਰਨ ਬਾਜ਼ਾਰਾਂ ’ਚ ਪੈਦਲ ਚੱਲਣ ਵਾਲੇ ਰਾਹਗੀਰ ਪ੍ਰੇਸ਼ਾਨ ਹਨ, ਉਥੇ ਵਾਹਨ ਚਾਲਕਾਂ ਨੂੰ ਲੰਘਣ ਸਮੇਂ ਵੀ ਮੁਸ਼ਕਿਲਾਂ ਪੇਸ਼ ਆਉਂਦੀਆਂ ਹਨ ਕਿਉਂਕਿ ਬਾਜ਼ਾਰਾਂ ਵਿਚਲਾ ਰਸਤਾ ਤੰਗ ਹੋਣ ਕਾਰਨ ਵਾਹਨਾਂ ਦਾ ਜਾਮ ਲੱਗ ਜਾਂਦਾ ਹੈ, ਜਿਸ ’ਚ ਲੋਕ ਫਸੇ ਰਹਿੰਦੇ ਹਨ। ਸ਼ਹਿਰ ਦੇ ਮੁੱਖ ਬਾਜ਼ਾਰ ਅੱਡਾ ਬਾਜ਼ਾਰ, ਤਹਿਸੀਲ ਬਾਜ਼ਾਰ, ਨਵਾਂ ਬਾਜ਼ਾਰ, ਗਾਰਦ ਬਾਜ਼ਾਰ, ਲੰਗਰ ਬਾਜ਼ਾਰ, ਨੂਰਦੀ ਬਾਜ਼ਾਰ ’ਚ ਵੀ ਨਾਜਾਇਜ਼ ਕਬਜ਼ਿਆਂ ਕਾਰਨ ਰਸਤਾ ਕਾਫੀ ਤੰਗ ਹੋਣ ਕਾਰਨ ਇਥੋਂ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ। ਤਰਨਤਾਰਨ ਸ਼ਹਿਰ ਇਤਿਹਾਸਕ ਨਗਰੀ ਹੋਣ ਕਾਰਨ ਇਥੇ ਸ਼ੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤਾਂ ਆਉਂਦੀਆਂ ਹਨ ਪ੍ਰੰਤੂ ਬਾਜ਼ਾਰਾਂ ’ਚ ਵੱਧ ਰਹੀ ਭੀੜ ਅਤੇ ਤੇਜ਼ ਰਫ਼ਤਾਰ ਵਾਹਨ ਚਾਲਕ ਕਾਰਨ ਜਿੱਥੇ ਸ਼ਹਿਰ ਨਿਵਾਸੀ ਪ੍ਰੇਸ਼ਾਨ ਹਨ, ਉਥੇ ਸੰਗਤਾਂ ਵੀ ਪ੍ਰੇਸ਼ਾਨ ਹੁੰਦੀਆਂ ਹਨ।
ਇਸ ਸਬੰਧੀ ਵੱਖ-ਵੱਖ ਸਮਾਜ ਸੇਵਕਾਂ ਜਗਜੀਤ ਸਿੰਘ ਵਾਲੀਆ, ਮੇਹਰ ਸਿੰਘ ਚੁਤਾਲਾ, ਗੁਰਜੀਤ ਸਿੰਘ ਅਰੋੜਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਕੁਝ ਨੌਜਵਾਨਾਂ ਵੱਲੋਂ ਆਪਣੇ ਮੋਟਰਸਾਈਕਲਾਂ ਨੂੰ ਤੇਜ਼ ਰਫ਼ਤਾਰ ਨਾਲ ਚਲਾਇਆ ਜਾਂਦਾ ਹੈ, ਉਥੇ ਮੋਟਰਸਾਈਕਲ ਉਪਰ ਲੱਗੇ ਹੋਏ ਵੱਡੇ ਹਾਰਨ ਨੂੰ ਉਹ ਜਦੋਂ ਵਜਾਉਂਦੇ ਹਨ ਤਾਂ ਉਨ੍ਹਾਂ ਦੀ ਆਵਾਜ਼ ਇੰਨਾ ਜ਼ਿਆਦਾ ਹੁੰਦੀ ਹੈ ਕਿ ਲੋਕ ਇਕਦਮ ਡਰ ਜਾਂਦੇ ਹਨ ਅਤੇ ਪ੍ਰੇਸ਼ਾਨ ਹੁੰਦੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ ਮਿਲੇ ਇਹ ਸੰਕੇਤ
ਉਨ੍ਹਾਂ ਕਿਹਾ ਕਿ ਤੇਜ਼ ਰਫ਼ਤਾਰ ਵਾਹਨ ਚਾਲਕ ਅਤੇ ਪ੍ਰੈਸ਼ਰ ਲੱਗੇ ਵਾਹਨਾਂ ਤੋਂ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਅਤੇ ਟ੍ਰੈਫਿਕ ਪੁਲਸ ਟ੍ਰੈਫਿਕ ਇੰਚਾਰਜ ਪਾਸੋਂ ਮੰਗ ਕੀਤੀ ਕਿ ਤੇਜ਼ ਰਫ਼ਤਾਰ ਵਾਹਨ ਚਲਾਉਣ ਅਤੇ ਮੋਟਰਸਾਈਕਲ ਉਪਰ ਲੱਗੇ ਵੱਡੇ ਪ੍ਰੈਸ਼ਰ ਹਾਰਨ ਵਜਾਉਣ ਵਾਲੇ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਵਾਹਨ ਜ਼ਬਤ ਕਰਨ ਦੇ ਨਾਲ-ਨਾਲ ਭਾਰੀ ਜੁਰਮਾਨੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਰਾਹਤ ਮਿਲ ਸਕੇ। ਉਥੇ ਉਨ੍ਹਾਂ ਦੁਕਾਨਦਾਰਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇ ਜੋ ਵਾਹਨਾਂ ’ਤੇ ਵੱਡੇ ਪ੍ਰੈਸ਼ਰ ਹਾਰਨ ਲਗਾ ਕੇ ਦਿੰਦੇ ਹਨ। ਇਸ ਸਬੰਧੀ ਜ਼ਿਲਾ ਟ੍ਰੈਫਿਕ ਇੰਚਾਰਜ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਪੁਲਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪ੍ਰੈਸ਼ਰ ਹਾਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਜਾਣਗੇ।
ਇਹ ਵੀ ਪੜ੍ਹੋ: ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ ਗੱਦਾਰ ਤੇ FBI ਦਾ ਏਜੰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
