ਕੀੜਿਆਂ ਨਾਲ ਭਰੇ ਕੇਲਿਆਂ ਦਾ ਲੋਕਾਂ ਨੂੰ ਪਿਲਾਇਆ ਜਾ ਰਿਹਾ ਬਨਾਨਾ ਸ਼ੇਕ, ਸੋਸ਼ਲ ਮੀਡੀਆ ''ਤੇ ਹੋ ਰਹੀ ਵੀਡੀਓ ਵਾਇਰਲ

Tuesday, Jul 18, 2023 - 11:37 AM (IST)

ਕੀੜਿਆਂ ਨਾਲ ਭਰੇ ਕੇਲਿਆਂ ਦਾ ਲੋਕਾਂ ਨੂੰ ਪਿਲਾਇਆ ਜਾ ਰਿਹਾ ਬਨਾਨਾ ਸ਼ੇਕ, ਸੋਸ਼ਲ ਮੀਡੀਆ ''ਤੇ ਹੋ ਰਹੀ ਵੀਡੀਓ ਵਾਇਰਲ

ਤਰਨਤਾਰਨ (ਰਮਨ)- ਸੋਸ਼ਲ ਮੀਡੀਆ 'ਤੇ ਇਕ ਵੀਡੀਓ ਬੜੀ ਤੇਜ਼ੀ ਨਾਲ ਵੀਡੀਓ ਵਾਇਰਲ ਹੁੰਦੀ ਨਜ਼ਰ ਆ ਰਹੀ ਹੈ, ਜਿਸ ਵਿਚ ਸਥਾਨਕ ਤਰਨਤਾਰਨ ਸ਼ਹਿਰ ਵਿਚ ਵਿਕਣ ਵਾਲੇ ਬਨਾਨਾ ਸ਼ੇਕ ਨੂੰ ਤਿਆਰ ਕਰਨ ਲਈ ਵਰਤੇ ਜਾਣ ਵਾਲੇ ਕੇਲਿਆਂ ਵਿਚ ਕੀੜੇ ਨਜ਼ਰ ਆ ਰਹੇ ਹਨ। ਸ਼ਹਿਰ ਵਾਸੀਆਂ ਵਲੋਂ ਸਿਹਤ ਵਿਭਾਗ ਉੱਪਰ ਤੰਜ਼ ਕਸਦੇ ਹੋਏ ਕਈ ਤਰ੍ਹਾਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਕ ਪਾਸੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਬਰਸਾਤੀ ਮੌਸਮ ਦੌਰਾਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਨੂੰ ਰੋਕਣ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਜਾ ਰਹੇ ਹਨ ਪਰ ਉੱਥੇ ਹੀ ਲੋਕਾਂ ਨੂੰ ਕੀੜਿਆਂ ਵਾਲਾ ਸ਼ੇਕ ਵੇਚਣਾ ਵਿਭਾਗੀ ਕਾਰ ਗੁਜ਼ਾਰੀ ਦੀ ਪੋਲ ਖੋਲ੍ਹਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ- ਚਾਂਦਪੁਰ ਬੰਨ੍ਹ ਨੇ ਉਜਾੜੇ ਮਾਨਸਾ ਦੇ ਕਈ ਪਿੰਡ, ਮਚ ਗਈ ਹਾਹਾਕਾਰ, ਵੀਡੀਓ 'ਚ ਵੇਖੋ ਦਰਦ ਬਿਆਨ ਕਰ ਰਹੇ ਲੋਕ

PunjabKesari

ਸੋਸ਼ਲ ਮੀਡੀਆ 'ਤੇ ਐਤਵਾਰ ਸ਼ਾਮ ਨੂੰ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੁੰਦੀ ਵੇਖੀ ਗਈ, ਜਿਸ ਵਿਚ ਬਨਾਨਾ ਸ਼ੇਕ ਤਿਆਰ ਕਰਨ ਵਾਲੇ ਇਕ ਪ੍ਰਵਾਸੀ ਵਲੋਂ ਕੀੜਿਆਂ ਨਾਲ ਭਰੇ ਹੋਏ ਕੇਲਿਆਂ ਦੀ ਵਰਤੋਂ ਵਿਖਾਈ ਗਈ ਹੈ। ਇਸ ਵੀਡੀਓ ਵਿਚ ਗਲੇ-ਸੜੇ ਕੇਲਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਦੱਸਿਆ ਗਿਆ ਹੈ। ਲੋਕਾਂ ਵਲੋਂ ਇਸ ਵੀਡੀਓ ਨੂੰ ਵੱਧ ਤੋਂ ਵੱਧ ਵਾਇਰਲ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਸਿਹਤ ਵਿਭਾਗ ਵਲੋਂ ਸ਼ਹਿਰ ਵਿਚ ਵਿਕਣ ਵਾਲੀਆਂ ਘਟੀਆ ਕਿਸਮ ਦੀਆਂ ਵਸਤੂਆਂ ਨੂੰ ਰੋਕਿਆ ਜਾ ਸਕੇ। ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਸ਼ਹਿਰ ਦੀਆਂ ਰੇਹੜੀਆਂ ਉੱਪਰ ਘਟੀਆ ਕਿਸਮ ਦਾ ਸਾਮਾਨ ਵੇਚਿਆ ਜਾ ਰਿਹਾ ਹੈ, ਜਿਸ ਨੂੰ ਲੋਕ ਬੜੇ ਸ਼ੌਕ ਨਾਲ ਵਰਤੋਂ ਵਿਚ ਲਿਆ ਰਹੇ ਹਨ ਪਰ ਇਨ੍ਹਾਂ ਘਟੀਆ ਕਿਸਮ ਦੀਆਂ ਵਸਤੂਆਂ ਦੀ ਵਰਤੋਂ ਕਰਨ ਨਾਲ ਲੋਕ ਬਰਸਾਤੀ ਮੌਸਮ ਵਿਚ ਵੱਖ-ਵੱਖ ਬੀਮਾਰੀਆਂ ਦੇ ਸ਼ਿਕਾਰ ਵੀ ਹੋ ਰਹੇ ਹਨ।

ਇਹ ਵੀ ਪੜ੍ਹੋ- 20 ਸਾਲ ਦਾ ਨੌਜਵਾਨ ਬਣਿਆ ਪ੍ਰੇਰਣਾ ਸਰੋਤ, 20 ਦਿਨਾਂ 'ਚ ਠੇਕੇ ਦੀ ਜ਼ਮੀਨ 'ਚ ਕਮਾਉਂਦੈ ਲੱਖਾਂ ਰੁਪਏ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News