ਸਰਕਾਰੀ ਸਕੂਲ ਅਤੇ ਮੰਦਰ ਨਜ਼ਦੀਕ ਲੱਗੇ ਗੰਦਗੀ ਦੇ ਢੇਰ ਤੋਂ ਲੋਕ ਪ੍ਰੇਸ਼ਾਨ
Wednesday, Jul 10, 2024 - 05:49 PM (IST)
ਤਰਨਤਾਰਨ (ਰਮਨ)- ਸ਼੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਨੇੜੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਕਈ ਦਿਨਾਂ ਤੱਕ ਕੂੜੇ ਦੇ ਢੇਰ ਦੀ ਸਫਾਈ ਨਾ ਹੋਣ ਦੇ ਚੱਲਦਿਆਂ ਮੁਹੱਲਾ ਨਿਵਾਸੀਆਂ ਅਤੇ ਸਕੂਲੀ ਬੱਚਿਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਤੋਂ ਇਲਾਵਾ ਹੋਰ ਵਿਅਕਤੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਚਾਰ ਖੰਭਾ ਚੌਕ ਨਜ਼ਦੀਕ ਸਰਕਾਰੀ ਐਲੀਮੈਂਟਰੀ ਸਕੂਲ ਦੇ ਬਾਹਰ ਬੀਤੇ ਕਈ ਦਿਨਾਂ ਤੋਂ ਕੂੜਾ ਕਰਕਟ ਦਾ ਢੇਰ ਲੱਗਾ ਹੋਇਆ ਹੈ, ਜਿਸ ਦੀ ਸਾਫ ਸਫਾਈ ਸਮੇਂ ਸਿਰ ਨਹੀਂ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਪੁਲਸ ਜਾਂਚ 'ਚ ਹੋਈ ਸ਼ਾਮਲ
ਇਸ ਕੂੜੇ ਦੇ ਢੇਰ ਕਾਰਨ ਫੈਲਦੀ ਗੰਦੀ ਬਦਬੂ ਦੇ ਚੱਲਦਿਆਂ ਜੀਣਾ ਮੁਹਾਲ ਹੋ ਚੁੱਕਾ ਹੈ। ਉਨ੍ਹਾਂ ਨਗਰ ਕੌਂਸਲ ਪ੍ਰਬੰਧਕਾਂ ਪਾਸੋਂ ਮੰਗ ਕੀਤੀ ਹੈ ਕਿ ਇਸ ਗੰਦਗੀ ਦੇ ਢੇਰ ਨੂੰ ਰੋਜ਼ਾਨਾ ਸਾਫ ਕੀਤਾ ਜਾਵੇ ਤਾਂ ਜੋ ਮੰਦਰ ਵਿਚ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ-ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8