ਗੁਰਦਾਸਪੁਰ ਤੇ ਆਸਪਾਸ ਦੇ ਇਲਾਕਿਆਂ ’ਚ ਪਈ ਸੰਘਣੀ ਧੁੰਦ ਕਾਰਨ ਲੋਕ ਹੋਏ ਪ੍ਰੇਸ਼ਾਨ
Friday, Jan 30, 2026 - 11:05 AM (IST)
ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ’ਚ ਕਾਫੀ ਦਿਨਾਂ ਤੋਂ ਕਦੀ ਧੁੱਪ ਤੇ ਕਦੀ ਬਾਰਿਸ਼ ਹੋਣ ਦੇ ਕਾਰਨ ਭਾਵੇ ਲੋਕਾਂ ਨੂੰ ਸੰਘਣੀ ਧੁੰਦ ਤੋਂ ਰਾਹਤ ਮਿਲੀ ਸੀ ਅਤੇ ਆਵਾਜਾਈ ਵੀ ਆਮ ਦਿਨਾਂ ਦੀ ਤਰ੍ਹਾਂ ਚੱਲ ਰਹੀ ਸੀ ਪਰ ਅੱਜ ਸਵੇਰੇ ਇਲਾਕੇ ’ਚ ਪਈ ਸੰਘਣੀ ਧੁੰਦ ਦੇ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਵੇਰ ਸਮੇਂ ਪਈ ਸੰਘਣੀ ਧੁੰਦ ਦੇ ਕਾਰਨ ਸੈਰ ਕਰਨ ਵਾਲੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ। ਜਦਕਿ ਆਮ ਜਨਜੀਵਨ ਵੀ ਪ੍ਰਭਾਵਿਤ ਹੋ ਕੇ ਰਹਿ ਗਿਆ। ਦਿਨ ਦੇ ਸਮੇਂ ਵੀ ਚਾਰ ਪਹੀਆਂ, ਦੋਪਹੀਆਂ ਵਾਹਨ ਚਾਲਕਾਂ ਨੂੰ ਆਪਣੇ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਚੱਲਣ ਲਈ ਮਜ਼ਬੂਰ ਹੋਣਾ ਪਿਆ।
ਇਹ ਵੀ ਪੜ੍ਹੋ- 1 ਤੇ 2 ਫਰਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਇਸ ਦੇ ਇਲਾਵਾ ਸਵੇਰ ਸਮੇਂ ਸਕੂਲ ਜਾਣ ਵਾਲੇ ਵਿਦਿਆਰਥੀਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਵੇਰ ਸਮੇਂ ਭਾਰੀ ਠੰਡ ਅਤੇ ਸੰਘਣੀ ਧੁੰਦ ਦੇ ਕਾਰਨ ਸਕੂਲੀ ਡਰਾਈਵਰ ਨੂੰ ਵੀ ਵਾਹਨ ਚਲਾਉਣ ’ਚ ਪ੍ਰੇਸ਼ਾਨੀ ਹੋਈ। ਇਸ ਦੇ ਇਲਾਵਾ ਲਾਇਬ੍ਰੇਰੀ ਰੋਡ ’ਤੇ ਵੱਡੀ ਗਿਣਤੀ ਵਿਚ ਦਿਹਾੜੀ ਦੀ ਭਾਲ ’ਚ ਪੇਂਡੂ ਖੇਤਰਾਂ ਤੋਂ ਆਉਣ ਵਾਲੇ ਮਜ਼ਦੂਰਾਂ ਦੀ ਗਿਣਤੀ ਵੀ ਨਾਮਾਤਰ ਹੀ ਵੇਖੀ ਗਈ। ਪਹਿਲਾ ਇਸ ਮਜ਼ਦੂਰ ਸੈੱਡ ’ਚ 1000 ਤੋਂ ਜ਼ਿਆਦਾ ਮਜ਼ਦੂਰ ਦਿਹਾੜੀ ਦੀ ਭਾਲ ’ਚ ਪਹੁੰਚਦੇ ਸਨ ਪਰ ਅੱਜ ਮਹਿਜ 200 ਦੇ ਕਰੀਬ ਹੀ ਮਜ਼ਦੂਰ ਪਹੁੰਚੇ। ਜਦਕਿ ਸਵੇਰ ਸਮੇਂ ਸੈਰ ਕਰਨ ਵਾਲਿਆਂ ਦੀ ਗਿਣਤੀ ਵਿਚ ਨਾਮਾਤਰ ਹੀ ਦਿਖਾਈ ਦਿੱਤੀ। ਹਾਲਾਂਕਿ ਬਾਅਦ ’ਚ 1 ਵਜੇ ਤੋਂ ਬਾਅਦ ਧੁੰਦ ਤੋਂ ਰਾਹਤ ਮਿਲਣ ਅਤੇ ਸੂਰਜ ਦੇ ਨਿਕਲਣ ਦੇ ਕਾਰਨ ਲੋਕਾਂ ਨੂੰ ਕਾਫੀ ਰਾਹਤ ਵੀ ਮਿਲੀ ਪਰ ਸਵੇਰ ਸਮੇਂ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖੂਨੀ ਵਾਰਦਾਤ, ਕਿਰਾਏਦਾਰਾਂ ਨੇ ਬਜ਼ੁਰਗ ਔਰਤ ਦਾ ਕਰ'ਤਾ ਕਤਲ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
