ਔਰਤ ਦੇ ਗਲੇ ''ਚੋਂ ਸੋਨੇ ਦੀ ਚੈਨ ਝਪਟਣ ਵਾਲੇ ਦੋਸ਼ੀਆਂ ਨੂੰ ਲੋਕਾਂ ਨੇ ਕਾਬੂ ਕਰ ਕੀਤਾ ਪੁਲਸ ਹਵਾਲੇ

Saturday, Jul 27, 2024 - 06:22 PM (IST)

ਗੁਰਦਾਸਪੁਰ(ਹਰਮਨ)-ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਗੁਰਦਾਸਪੁਰ ਸ਼ਹਿਰ ਦੇ ਬਾਜ਼ਾਰ 'ਚ ਇਕ ਮਹਿਲਾ ਦੇ ਗਲੇ 'ਚੋਂ ਸੋਨੇ ਦੀ ਚੈਨ ਉਤਾਰ ਵਾਲੇ ਦੋ ਦੋਸ਼ੀਆਂ ਨੂੰ ਕਾਬੂ ਕਰਕੇ ਪਰਚਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਰੀਤੂ ਸ਼ਰਮਾ ਵਾਸੀ ਗੌਰਮਿੰਟ ਕਾਲਜ ਰੋਡ ਗੁਰਦਾਸਪੁਰ ਨੇ ਦੱਸਿਆ ਕਿ ਉਹ ਘਰੇਲੂ ਸਾਮਾਨ ਲੈਣ ਲਈ ਹਨੂੰਮਾਨ ਚੌਂਕ ਤੋਂ ਅਮਾਮਵਾੜਾ ਚੌਂਕ ਪੈਦਲ ਹੀ ਜਾ ਰਹੀ ਸੀ।

 ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਇਸ ਦੌਰਾਨ ਸ਼ਾਮ 6.30 ਵਜੇ ਦੇ ਕਰੀਬ ਜਦੋਂ ਉਹ ਅਮਾਮਵਾੜਾ ਚੌਂਕ ਗੁਰਦਾਸਪੁਰ ਪੁੱਜੀ ਤਾਂ ਸਾਹਮਣੇ ਤੋਂ ਬਿਨਾਂ ਨੰਬਰ ਵਾਲੇ ਸਪਲੈਂਡਰ ਮੋਟਰ ਸਾਇਕਲ 'ਤੇ ਦੋ ਵਿਅਕਤੀ ਆਏ ਜਿਨ੍ਹਾਂ ਵਿਚੋਂ ਮੋਟਰਸਾਇਕਲ ਦੇ ਪਿੱਛੇ ਬੈਠੇ ਵਿਅਕਤੀ ਨੇ ਝਪਟ ਮਾਰ ਕੇ ਉਸ ਦੇ ਗਲੇ ਵਿੱਚੋ ਸੋਨੇ ਦੀ ਚੈਨ ਉਤਾਰ ਲਈ। ਇਸ ਦੌਰਾਨ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਲੋਕਾਂ ਨੇ ਇਕੱਠੇ ਹੋ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਅਤੇ ਖੋਹੀ ਸੋਨੇ ਦੀ ਚੈਨ ਬਰਾਮਦ ਕੀਤੀ। ਉਕਤ ਦੋਸ਼ੀਆਂ ਦੀ ਪਛਾਣ ਦੀਪਾ ਉਰਫ ਦੀਪਕ ਅਤੇ ਵਿਨੇ ਵਾਸੀ ਪੁਰਾਣੀ ਸਬਜ਼ੀ ਮੰਡੀ ਗੁਰਦਾਸਪੁਰ ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਦੋਵਾਂ ਖ਼ਿਲਾਫ਼ ਮੁਕਦਮਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News