ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਲਈ ਵਚਨਬੱਧ: DC ਉਮਾ ਸ਼ੰਕਰ ਗੁੁਪਤਾ
Thursday, Dec 12, 2024 - 04:47 PM (IST)
ਗੁਰਦਾਸਪੁਰ (ਹਰਮਨ, ਵਿਨੋਦ)- ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਹਰਜਿੰਦਰ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸੇਵਾ ਕੇਂਦਰ ਅਤੇ ਫ਼ਰਦ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸੇਵਾ ਕੇਂਦਰ ਅਤੇ ਫ਼ਰਦ ਕੇਂਦਰਾਂ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਆਪਣੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲ-ਬਾਤ ਕੀਤੀ। ਲੋਕਾਂ ਨੇ ਸੇਵਾ ਕੇਂਦਰ ਅਤੇ ਫ਼ਰਦ ਕੇਂਦਰ ਰਾਹੀਂ ਮਿਲ ਰਹੀਆਂ ਸੇਵਾਵਾਂ ਉੱਪਰ ਆਪਣੀ ਤਸੱਲੀ ਜ਼ਾਹਿਰ ਕੀਤੀ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਹਵਾਈ ਅੱਡੇ ਤੋਂ ਇਸ ਤਾਰੀਖ ਨੂੰ ਸ਼ੁਰੂ ਹੋਣਗੀਆਂ ਨਵੀਂਆਂ ਉਡਾਣਾਂ
ਇਸ ਦੌਰਾਨ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਸੇਵਾ ਕੇਂਦਰ ਅਤੇ ਫ਼ਰਦ ਕੇਂਦਰ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਕੰਮ ਕਰਵਾਉਣ ਆਏ ਲੋਕਾਂ ਦੇ ਬੈਠਣ ਲਈ ਹੋਰ ਢੁਕਵੇਂ ਪ੍ਰਬੰਧ ਕਰਨ ਦੇ ਨਾਲ ਪੀਣ ਵਾਲੇ ਪਾਣੀ ਦਾ ਪ੍ਰਬੰਧ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਅਤੇ ਫ਼ਰਦ ਕੇਂਦਰ ਦੇ ਵੇਟਿੰਗ ਏਰੀਆ ਵਿੱਚ ਲੋਕਾਂ ਦੀ ਸਹੂਲਤ ਲਈ ਤੁਰੰਤ ਟੀਵੀ ਚਲਾਏ ਜਾਣ। ਇਸ ਤੋਂ ਇਲਾਵਾ ਸਾਫ਼-ਸਫ਼ਾਈ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ਅਤੇ ਕੋਈ ਵਸਤੂ ਫ਼ਾਲਤੂ ਨਾ ਪਈ ਹੋਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਅਤੇ ਫ਼ਰਦ ਕੇਂਦਰ ਦੀਆਂ ਖਿੜਕੀਆਂ ਉੱਪਰ ਸੂਚਨਾ ਬੋਰਡ ਲਗਾਏ ਜਾਣ ਤਾਂ ਜੋ ਕਿਸੇ ਨੂੰ ਕੋਈ ਪਰੇਸ਼ਾਨੀ ਨਾ ਆਵੇ। ਇਸ ਉਪਰੰਤ ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਹੋਰ ਦਫ਼ਤਰਾਂ ਦਾ ਵੀ ਦੌਰਾ ਕੀਤਾ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਸਰਕਾਰੀ ਦਫ਼ਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਉਣ ਵਾਲੇ ਵਿਅਕਤੀਆਂ ਨੂੰ ਪੂਰਾ ਸਤਿਕਾਰ ਦੇਣ ਅਤੇ ਨਿਯਮਾਂ ਅਨੁਸਾਰ ਉਨ੍ਹਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਕਰਨ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿੱਚ ਲੋਕਾਂ ਦੀ ਖ਼ੱਜਲ-ਖ਼ੁਆਰੀ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਇਸ ਹਸਪਤਾਲ 'ਚ ਮਿਲੇਗੀ ਖ਼ਾਸ ਸਹੂਲਤ, ਨਜ਼ਦੀਕੀ ਸੂਬਿਆਂ ਨੂੰ ਵੀ ਹੋਵੇਗਾ ਲਾਭ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8