ਨਸ਼ੇ ਨੂੰ ਨੱਥ ਪਾਉਣ ਲਈ ਲੋਕਾਂ ਦਾ ਸਹਿਯੋਗ ਜਰੂਰੀ: ਡੀਐਸਪੀ ਸੁਖਵਿੰਦਰ ਪਾਲ
Wednesday, Jun 26, 2024 - 11:26 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੋਰਾਂਗਲਾ ਦੇ ਪਿੰਡ ਦਬੂੜੀ ਵਿਖੇ ਅੱਜ ਨਸ਼ੇ ਵਿਰੋਧੀ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਮੁੱਖ ਤੌਰ 'ਤੇ ਡੀਐਸਪੀ ਦੀਨਾਨਗਰ ਸੁਖਵਿੰਦਰ ਪਾਲ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਨੌਜਵਾਨ ਪੀੜੀ ਨੂੰ ਸੰਬੋਧਨ ਦੌਰਾਨ ਕਿਹਾ ਕਿ ਨਸ਼ਾ ਇੱਕ ਬਹੁਤ ਬੁਰੀ ਚੀਜ਼ ਹੈ ਇਸ ਨੂੰ ਨੱਥ ਪਾਉਣ ਲਈ ਪੁਲਸ ਨੂੰ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।
ਇਹ ਵੀ ਪੜ੍ਹੋ- ਫਾਇਨਾਂਸ ਕੰਪਨੀ ਦੇ ਮੁਲਾਜ਼ਮਾਂ ਤੋਂ ਵੱਡੀ ਲੁੱਟ, ਅੱਖਾਂ 'ਚ ਮਿਰਚਾਂ ਪਾ ਦਿੱਤਾ ਘਟਨਾ ਨੂੰ ਅੰਜਾਮ
ਉਨ੍ਹਾਂ ਕਿਹਾ ਕਿ ਤੁਹਾਡੇ ਪਿੰਡ ਅੰਦਰ ਜੇਕਰ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ। ਉਸ ਵਿਅਕਤੀ ਦਾ ਨਾਂ ਬਿਲਕੁਲ ਗੁਪਤ ਰੱਖਿਆ ਜਾਏਗਾ ਕਿਉਂਕਿ ਇਸ ਨਸ਼ੇ ਕਾਰਨ ਕਈ ਲੋਕਾਂ ਦੇ ਘਰਾਂ ਦੇ ਚਿਰਾਗ ਬੁੱਝ ਗਏ ਹਨ। ਕਈ ਲੋਕਾਂ ਵੱਲੋਂ ਇਸ ਨੂੰ ਆਪਣਾ ਵੱਡੇ ਪੱਧਰ 'ਤੇ ਕਾਰੋਬਾਰ ਬਣਾ ਕੇ ਨੌਜਵਾਨ ਪੀੜੀ ਨੂੰ ਨਸ਼ੇ ਦੇ ਦਲਦਲ ਵਿੱਚ ਧੱਕਿਆ ਜਾ ਰਿਹਾ ਹੈ। ਇਨ੍ਹਾਂ ਲੋਕਾਂ ਵਿਰੁੱਧ ਸਿਕੰਜਾ ਕੱਸਣ ਲਈ ਪੁਲਸ ਵੱਲੋਂ ਪੂਰੀ ਸਖ਼ਤੀ ਨਾਲ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਮੁਹਿੰਮ ਚਲਾਈ ਗਈ ਹੈ ਪਰ ਇਸ ਮੁਹਿਮ ਦੌਰਾਨ ਆਮ ਲੋਕਾਂ ਦਾ ਯੋਗਦਾਨ ਬਹੁਤ ਜਰੂਰੀ ਹੈ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਇਸ ਬੁਰਾਈ ਵਿਰੁੱਧ ਵੱਧ ਚੜ੍ਹ ਕੇ ਪੁਲਸ ਦਾ ਸਹਿਯੋਗ ਕਰਨ। ਇਸ ਮੌਕੇ ਥਾਣਾ ਮੁਖੀ ਦੋਰਾਂਗਲਾ ਦਵਿੰਦਰ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਪੁਲਸ ਮੁਲਾਜ਼ਮ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e