ਗੁਰੂ ਨਗਰੀ ’ਚ ਤੇਜ਼ ਹਨ੍ਹੇਰੀ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਭਾਰੀ ਰਾਹਤ, ਕਿਸਾਨਾਂ ਦੇ ਚਿਹਰੇ ਮੁਰਝਾਏ

04/30/2024 11:32:02 AM

ਅੰਮ੍ਰਿਤਸਰ (ਜਸ਼ਨ)-ਗੁਰੂ ਨਗਰੀ ਵਿਚ ਸੋਮਵਾਰ ਸ਼ਾਮ ਨੂੰ ਅਚਾਨਕ ਮੌਸਮ ਬਦਲ ਗਿਆ, ਜਿੱਥੇ ਸ਼ਹਿਰ ਵਿਚ ਲੋਕਾਂ ਨੂੰ ਗਰਮੀ ਤੋਂ ਭਾਰੀ ਰਾਹਤ ਮਿਲੀ ਉਥੇ ਕਿਸਾਨਾਂ ਦੇ ਚਿਹਰੇ ਮੁਰਝਾ ਗਏ। ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿਚ ਤਾਪਮਾਨ ਕਾਫ਼ੀ ਵੱਧ ਰਿਹਾ ਸੀ, ਜਿਸ ਕਾਰਨ ਲੋਕ ਸਵੇਰ ਤੋਂ ਸ਼ਾਮ ਤੱਕ ਗਰਮੀ ਦਾ ਸਾਹਮਣਾ ਕਰ ਰਹੇ ਸਨ। ਇਸ ਦੌਰਾਨ ਸੋਮਵਾਰ ਸ਼ਾਮ ਨੂੰ ਮੌਸਮ ਵਿਚ ਅਚਾਨਕ ਤਬਦੀਲੀ ਆ ਗਈ ਅਤੇ ਸਭ ਤੋਂ ਪਹਿਲਾਂ ਤੇਜ਼ ਹਨ੍ਹੇਰੀ ਝੱਖੜ ਚੱਲਿਆ ਅਤੇ ਬਾਅਦ ਵਿਚ ਬਾਰਿਸ਼ ਪੈਣੀ ਸ਼ੁਰੂ ਹੋ ਗਈ। ਹਨ੍ਹੇਰੀ ਝੱਖੜ ਇੰਨਾ ਤੇਜ਼ ਸੀ ਕਿ ਸੜਕਾਂ ’ਤੇ ਕਈ ਦਰੱਖਤਾਂ ਦੀਆਂ ਟਾਹਣੀਆਂ ਟੁੱਟ ਕੇ ਹੇਠਾਂ ਡਿੱਗ ਗਈਆਂ, ਜਿਸ ਕਾਰਨ ਕੁਝ ਸੜਕਾਂ ’ਤੇ ਆਵਾਜਾਈ ਠੱਪ ਹੋ ਗਈ। ਇਸ ਤੋਂ ਇਲਾਵਾ ਹਨ੍ਹੇਰੀ ਕਾਰਨ ਕਈ ਕੰਪਨੀਆਂ ਦੇ ਸਾਈਨ ਬੋਰਡ ਉਖੜ ਕੇ ਸੜਕਾਂ ’ਤੇ ਡਿੱਗ ਗਏ। ਇਸ ਤੋਂ ਬਾਅਦ ਮੀਂਹ ਨੇ ਵੀ ਕਰਵਟ ਲੈ ਲਈ ਅਤੇ ਫਿਰ ਗੁਰੂ ਨਗਰੀ ਵਿਚ ਬੱਦਲ ਛਾ ਗਏ।

ਇਹ ਵੀ ਪੜ੍ਹੋ- ਅੰਮ੍ਰਿਤਾ ਵੜਿੰਗ ਵਲੋਂ ਕਾਂਗਰਸ ਦੇ ਪੰਜੇ ਦੀ ਤੁਲਨਾ ਬਾਬਾ ਨਾਨਕ ਨਾਲ ਕਰਨ 'ਤੇ ਜਥੇਦਾਰ ਨੇ ਲਿਆ ਸਖ਼ਤ ਨੋਟਿਸ

ਇਸ ਕਾਰਨ ਕਈ ਇਲਾਕਿਆਂ ਦੀਆਂ ਗਲੀਆਂ ਵੀ ਬਰਸਾਤੀ ਪਾਣੀ ਨਾਲ ਭਰ ਗਈਆਂ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵਾਹਨ ਚਾਲਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਜਿਨ੍ਹਾਂ ਨੇ ਆਪਣੀ ਫ਼ਸਲ ਮੰਡੀਆਂ ਵਿਚ ਲਿਆਉਣੀ ਸੀ, ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਜਿਨ੍ਹਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜ ਗਈ ਸੀ, ਉਨ੍ਹਾਂ ਨੂੰ ਵੀ ਬਰਸਾਤ ਕਾਰਨ ਆਪਣੀ ਫ਼ਸਲ ਨੂੰ ਗਿੱਲਾ ਹੋਣ ਤੋਂ ਬਚਾਉਣ ਲਈ ਸਖ਼ਤ ਮੁਸ਼ੱਕਤ ਕਰਨੀ ਪਈ। ਅਚਾਨਕ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਜਿੱਥੇ ਮੌਸਮ ਸੁਹਾਵਣਾ ਹੋ ਗਿਆ ਹੈ, ਉੱਥੇ ਹੀ ਇਨ੍ਹਾਂ ਦਿਨਾਂ ਦੌਰਾਨ ਆਮ ਤੌਰ ’ਤੇ ਮਹਿਸੂਸ ਹੋਣ ਵਾਲੀ ਗਰਮੀ ਵੀ ਘੱਟ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਯਾਨੀ ਅੱਜ ਨੂੰ ਗੁਰੂ ਨਗਰੀ ਵਿੱਚ ਸੂਰਜ ਦੇਵਤਾ ਫਿਰ ਚਮਕੇਗਾ।

ਇਹ ਵੀ ਪੜ੍ਹੋ-  ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸਥੱਰ, ਨੌਜਵਾਨ ਗ੍ਰੰਥੀ ਸਮੇਤ ਦੋ ਦੀ ਮੌਕੇ 'ਤੇ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News