ਗਾਵਾਂ ਨਾਲ ਕੀਤੀ ਬੇਰਹਿਮੀ ਵਿਰੁੱਧ ਲੋਕਾਂ ਨੇ ਡੀ.ਸੀ. ਤੇ ਐੱਸ.ਐੱਸ.ਪੀ. ਨੂੰ ਦਿੱਤਾ ਮੰਗ ਪੱਤਰ

Sunday, Oct 27, 2024 - 04:19 PM (IST)

ਪਠਾਨਕੋਟ(ਮਨਿੰਦਰ)- ਪਿੰਡ ਬੁੰਗਲ ਦੇ ਸਾਬਕਾ ਸਰਪੰਚ ਠਾਕੁਰ ਲਾਲ ਸਿੰਘ ਦੀ ਅਗਵਾਈ ’ਚ ਇਲਾਕਾ ਨਿਵਾਸੀਆਂ ਅਤੇ ਪਤਵੰਤਿਆਂ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਨੂੰ ਨਾਲ ਲੱਗਦੇ ਪਿੰਡ ਹਰਿਆਲ ਵਿਖੇ ਦੋ ਗਾਵਾਂ ਨਾਲ ਹੋਈ ਬੇਰਹਿਮੀ ਸਬੰਧੀ ਮੰਗ ਪੱਤਰ ਸੌਂਪਿਆ, ਜਿਸ ਵਿੱਚ ਇਲਾਕਾ ਨਿਵਾਸੀਆਂ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਤੋਂ ਮੰਗ ਕੀਤੀ ਕਿ 22 ਅਕਤੂਬਰ ਦੀ ਰਾਤ ਨੂੰ ਦੋ ਗਾਵਾਂ ਦੀਆਂ ਲੱਤਾਂ ਵੱਢ ਕੇ ਗਊਆਂ ਨੂੰ ਮਾਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ?

ਉਨ੍ਹਾਂ ਦਾ ਕਹਿਣਾ ਹੈ ਕਿ ਉਸ ਦੇ ਇਲਾਕੇ ਵਿੱਚ ਵਾਪਰੀ ਇਹ ਪਹਿਲੀ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ, ਜਿਸ ਵਿੱਚ ਹਿੰਦੂ ਸਮਾਜ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਅਪਰਾਧ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਉਨ੍ਹਾਂ ਦੇ ਕੁਝ ਵੱਡੇ ਸਮਾਜ ਵਿਰੋਧੀ ਲੋਕਾਂ ਨਾਲ ਸਬੰਧ ਹੋ ਸਕਦੇ ਹਨ। ਪੁਲਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਇਸ ਦੀ ਡੂੰਘਾਈ ਨਾਲ ਜਾਂਚ ਕਰੇ ਅਤੇ ਜਿਸ ਹਥਿਆਰ ਨਾਲ ਦੋ ਗਾਵਾਂ ਦੀਆਂ ਲੱਤਾਂ ਵੱਢੀਆਂ ਗਈਆਂ ਸਨ, ਉਸ ਨੂੰ ਬਰਾਮਦ ਕਰ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਪੁਲਸ ਕੇਸ ਦਰਜ ਕੀਤਾ ਜਾਵੇ। 

ਇਹ ਵੀ ਪੜ੍ਹੋ-  ਕਰਤਾਰਪੁਰ ਕੋਰੀਡੋਰ ਦੇ ਰਾਹ ’ਚ ਕਿਸਾਨ ਸੁਕਾ ਰਹੇ ਝੋਨਾ, ਮੁਸ਼ਕਿਲਾਂ 'ਚ ਪਏ ਸ਼ਰਧਾਲੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News