ਪੁਲਸ ਵੱਲੋਂ ਝੂਠੇ ਪਰਚੇ ਦਰਜ ਕਰਨ ''ਤੇ ਕਿਸਾਨ ਯੂਨੀਅਨ ਸਣੇ ਲੋਕਾਂ ਨੇ ਥਾਣੇ ਸਾਹਮਣੇ ਲਾਇਆ ਧਰਨਾ

Tuesday, Jul 30, 2024 - 11:43 PM (IST)

ਤਾਰਾਗੜ੍ਹ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਪੁਲਸ ਸਟੇਸ਼ਨ ਤਾਰਾਗੜ੍ਹ ਦੇ ਸਾਹਮਣੇ ਅੱਜ ਕਿਸਾਨ ਜਥੇਬੰਦੀਆਂ ਅਤੇ ਲੋਕਾਂ ਵੱਲੋਂ ਧਰਨਾ ਲਗਾ ਕੇ ਪੁਲਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਲੇਬਰ ਸੰਘਰਸ਼ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ, ਕਮਲਜੀਤ ਕੌਰ ਅਤੇ ਹੋਰਨਾਂ ਨੇ ਦੱਸਿਆ ਕਿ ਥਾਣਾ ਇੰਚਾਰਜ ਵੱਲੋਂ ਕੁਝ ਦਿਨ ਪਹਿਲਾਂ ਇਕ ਝੂਠਾ ਕੇਸ ਦਰਜ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਪੀੜਤਾਂ ਨੂੰ ਥਾਣੇ ਵਿੱਚ ਇਨਸਾਫ ਨਹੀਂ ਮਿਲ ਰਿਹਾ ਹੈ। ਕੁਝ ਇਲਾਕੇ ਦੇ ਲੋਕਾਂ ਦੀ ਸ਼ਹਿ 'ਤੇ ਰਤਨਗੜ੍ਹ ਦੇ ਦਰਜਨ ਦੇ ਕਰੀਬ ਲੋਕਾਂ 'ਤੇ ਝੂਠੇ ਕੇਸ ਦਰਜ ਕੀਤੇ ਗਏ ਹਨ, ਜਦਕਿ ਅਸਲੀਅਤ ਇਹ ਹੈ ਕਿ ਜਿਨ੍ਹਾਂ ਲੋਕਾਂ ਖ਼ਿਲਾਫ਼ ਮਾਮਲਾ ਦਰਜ ਹੋਣਾ ਸੀ, ਉਨ੍ਹਾਂ ਨੂੰ ਥਾਣਾ ਇੰਚਾਰਜ ਨੇ ਬਚਾ ਲਿਆ ਹੈ। 

ਇਹ ਵੀ ਪੜ੍ਹੋ- ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ, ਦੋ ਦਿਨ ਸਕੂਲ ਰਹਿਣਗੇ ਬੰਦ

ਉਨ੍ਹਾਂ ਖ਼ਿਲਾਫ਼ ਝੂਠੇ ਮੁਕੱਦਮੇ ਦੀ ਸ਼ਿਕਾਇਤ ਕਰਨ ਦੀ ਗੱਲ ਕਹੀ। ਇਸ ਮਾਮਲੇ ਵਿੱਚ ਪਿੰਡ ਦੇ ਹੀ ਬਲਵਿੰਦਰ ਸਿੰਘ ਸਮੇਤ ਕਰੀਬ 9 ਵਿਅਕਤੀਆਂ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਸੀ ਜਿਸ ਨੂੰ ਲੈ ਕੇ ਅੱਜ ਕਿਸਾਨ ਯੂਨੀਅਨ ਵਲੋਂ ਥਾਣੇ ਬਾਹਰ ਧਰਨਾ ਦਿੱਤਾ ਗਿਆ ਅਤੇ ਪੁਲਸ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਜਿੰਨੀ ਦੇਰ ਇਹ ਝੂਠੇ ਪਰਚੇ ਦਰਜ ਕੀਤੇ ਰੱਦ ਨਹੀਂ ਹੁੰਦੇ ਉਨੀ ਦੇਰ ਥਾਣੇ ਸਾਹਮਣੇ ਧਰਨਾ ਲਗਾਤਾਰ ਜਾਰੀ ਰਹੇਗਾ। ਉਧਰ ਦੂਜੇ ਪਾਸੇ ਜਦੋਂ ਥਾਣਾ ਮੁਖੀ ਤਾਰਾਗੜ੍ਹ ਮਨਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਸਾਰੇ ਆਰੋਪ ਝੂਠੇ ਲਾਏ ਜਾ ਰਹੇ ਹਨ, ਅਸੀਂ ਜੋ ਵੀ ਕਾਰਵਾਈ ਕੀਤੀ ਹੈ ਉਹ ਇੱਕ ਕਾਨੂੰਨ ਦੇ ਅਦਾਰੇ ਵਿੱਚ ਰਹਿ ਕੇ ਕੀਤੀ ਹੈ ਅਤੇ ਕਾਨੂੰਨ ਦੀ ਪਾਲਣਾ ਕਰਦੇ ਹੋਏ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Inder Prajapati

Content Editor

Related News