ਰਾਵੀ ਦਰਿਆ ਵਿਚ ਅਚਾਨਕ ਪਾਣੀ ਦਾ ਪੱਧਰ ਕਾਫ਼ੀ ਵੱਧਣ ਕਾਰਨ ਪਾਰਲੇ 7 ਪਿੰਡਾਂ ਦੇ ਲੋਕਾਂ ਦਾ ਟੁੱਟਾ ਸੰਪਰਕ

Thursday, Jul 27, 2023 - 01:52 PM (IST)

ਰਾਵੀ ਦਰਿਆ ਵਿਚ ਅਚਾਨਕ ਪਾਣੀ ਦਾ ਪੱਧਰ ਕਾਫ਼ੀ ਵੱਧਣ ਕਾਰਨ ਪਾਰਲੇ 7 ਪਿੰਡਾਂ ਦੇ ਲੋਕਾਂ ਦਾ ਟੁੱਟਾ ਸੰਪਰਕ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਅੱਜ ਸਵੇਰੇ ਅਚਾਨਕ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਕਾਫ਼ੀ ਵੱਧਣ ਕਾਰਨ ਪਾਰਲੇ ਪਾਸੇ ਵੱਸੇ ਸੱਤ ਪਿੰਡਾਂ ਦਾ ਸੰਪਰਕ ਬਿਲਕੁਲ ਟੁੱਟ ਗਿਆ ਹੈ। ਇਸ ਪਾਣੀ ਦੇ ਤੇਜ਼ ਵਹਾਅ ਕਾਰਨ ਕਿਸ਼ਤੀ ਦੀ ਸਹੂਲਤ ਵੀ ਬਿਲਕੁਲ ਬੰਦ ਕਰ ਦਿੱਤੀ ਗਈ ਹੈ। ਇਸ ਕਾਰਨ ਪਾਰਲੇ ਪਾਸੇ ਪਿੰਡਾਂ ਦੇ ਸਕੂਲਾਂ 'ਚ ਸਟਾਫ਼ ਨਾ ਪਹੁੰਚਣ ਕਾਰਨ ਪਾਰਲੇ ਪਾਸੇ ਦੇ ਸਕੂਲਾਂ ਵਿਚ ਛੁੱਟੀ ਘੋਸ਼ਿਤ ਕਰ ਦਿੱਤੀ ਗਈ  ਹੈ।

ਇਹ ਵੀ ਪੜ੍ਹੋ- 35 ਸਾਲ ਦਾ ਵਿਛੋੜਾ, ਪੁੱਤ ਨੇ ਜ਼ਿੰਦਗੀ 'ਚ ਪਹਿਲੀ ਵਾਰ ਕਿਹਾ 'ਮਾਂ', ਅੱਖਾਂ ਨਮ ਕਰੇਗੀ ਇਹ ਕਹਾਣੀ

ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਇਨ੍ਹਾਂ ਵੱਧ ਗਿਆ ਹੈ ਕਿ ਦਰਿਆ ਵਿਚੋਂ ਪਾਣੀ ਬਹਾਰਲੀਆਂ ਸਾਈਡਾ ਨੂੰ ਆਉਣਾ ਸ਼ੁਰੂ ਹੋ ਗਿਆ ਹੈ ਪਰ ਦੂਜੇ ਪਾਸੇ ਮਕੌੜਾ ਪੱਤਣ ਦੇ ਨੇੜਲੇ ਪਿੰਡਾਂ ਦੇ ਲੋਕਾਂ 'ਚ ਇੱਕ ਵਾਰੀ ਮੁੜ ਹੜ੍ਹ ਦਾ ਡਰ ਨਜ਼ਰ ਆ ਰਿਹਾ ਹੈ । 

ਇਹ ਵੀ ਪੜ੍ਹੋ-  ਨਸ਼ਾ ਸਮੱਗਲਿੰਗ ਰੋਕਣ ਲਈ ਡਰੋਨ ਦੀ ਰਜਿਸਟ੍ਰੇਸ਼ਨ ਕਰਵਾਏਗੀ ਪੰਜਾਬ ਸਰਕਾਰ : CM ਭਗਵੰਤ ਮਾਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News