ਪਾਕਿਸਤਾਨ ਦੀਆਂ ਨਾਪਾਕ ਚਾਲਾਂ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦੈ : ਮਨਿੰਦਰਜੀਤ ਬਿੱਟਾ

Friday, Aug 22, 2025 - 11:10 AM (IST)

ਪਾਕਿਸਤਾਨ ਦੀਆਂ ਨਾਪਾਕ ਚਾਲਾਂ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦੈ : ਮਨਿੰਦਰਜੀਤ ਬਿੱਟਾ

ਅੰਮ੍ਰਿਤਸਰ (ਛੀਨਾ)- ਪਾਕਿਸਤਾਨ ਪੰਜਾਬ ’ਚ ਨਸ਼ੇ ਤੇ ਹਥਿਆਰ ਭੇਜ ਕੇ ਸਾਡੇ ਬੱਚਿਆਂ ਨੂੰ ਤਬਾਹੀ ਦੇ ਰਾਹ ’ਤੇ ਲਿਆਉਣਾ ਚਾਹੁੰਦਾ ਹੈ ਪਰ ਪਾਕਿਸਤਾਨ ਨੂੰ ਆਪਣੇ ਮਾੜੇ ਮਨਸੂਬਿਆ ’ਚ ਕਦੇ ਵੀ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਵਿਚਾਰ ਅੱਤਵਾਦੀ ਵਿਰੋਧੀ ਫਰੰਟ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ ਸਵਿੰਦਰ ਸਿੰਘ ਸ਼ਾਹ ਦੇ ਗ੍ਰਹਿ ਪਿੰਡ ਰਾਮਪੁਰਾ ਵਿਖੇ ਗੱਲਬਾਤ ਕਰਦਿਆਂ ਪ੍ਰਗਟਾਏ।

ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 4 ਦਿਨਾਂ ਦੀ Big Update, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਉਨ੍ਹਾਂ ਕਿਹਾ ਕਿ ਸਰਹੱਦੀ ਰਾਜ ਪੰਜਾਬ ਦੇ ਲੋਕਾਂ ਨੂੰ ਪਾਕਿਸਤਾਨ ਦੀਆਂ ਨਾਪਾਕ ਚਾਲਾਂ ਤੋਂ ਸੁਚੇਤ ਹੋਣਾ ਚਾਹੀਦਾ ਹੈ ਜਿਸ ਤੋਂ ਕਦੇ ਵੀ ਭਲਾਈ ਦੀ ਉਮੀਦ ਨਹੀਂ ਰੱਖੀ ਜਾ ਸਕਦੀ। ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਤੇ ਦੇਸ਼ ਦੀ ਤਰੱਕੀ ’ਚ ਸਹਿਯੋਗ ਕਰਨ ਲਈ ਜਾਗਰੂਕ ਕੀਤਾ। ਇਸ ਮੌਕੇ ’ਤੇ ਸਵਿੰਦਰ ਸਿੰਘ ਸ਼ਾਹ ਨੇ ਮਨਿੰਦਰਜੀਤ ਸਿੰਘ ਬਿੱਟਾ ਨੂੰ ਸਨਮਾਨਤ ਕਰਦਿਆਂ ਦੇਸ਼ ਦੇ ਹਿੱਤ ’ਚ ਉਨ੍ਹਾਂ ਵਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਵੀ ਖੂਬ ਸਲਹਾਇਆ।

ਇਹ ਵੀ ਪੜ੍ਹੋ- ਪੰਜਾਬ 'ਚ 1 ਸਤੰਬਰ ਨੂੰ ਵੀ ਛੁੱਟੀ ਦੀ ਮੰਗ!

ਇਸ ਸਮੇਂ ਪ੍ਰਭਜੋਤ ਸਿੰਘ ਨਵਾਦਾ, ਪੀ.ਏ.ਸਾਹਿਬ ਸਿੰਘ, ਸਾਬਕਾ ਸਰਪੰਚ ਸਰਬਜੀਤ ਸਿੰਘ, ਸਾਬਕਾ ਸਰਪੰਚ ਗੱਜਣ ਸਿੰਘ, ਸਾਬਕਾ ਸਰਪੰਚ ਬਲਕਾਰ ਸਿੰਘ, ਮੰਗਲ ਸਿੰਘ, ਕਾਰਜ ਸਿੰਘ, ਮੇਜਰ ਸਿੰਘ, ਤਰਸੇਮ ਸਿੰਘ, ਬਿੱਕਰ ਸਿੰਘ, ਸੱਜਣ ਸਿੰਘ, ਗੁਰਨੇਕ ਸਿੰਘ, ਹਰਮਨ ਸਿੰਘ, ਕੁਲਵੰਤ ਸਿੰਘ, ਬਲਜੀਤ ਸਿੰਘ ਤੇ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News