ਮਕੌੜਾ ਪੱਤਣ ’ਤੇ ਬਣਿਆ ਪਲਟੂਨ ਪੁਲ ਹਟਾਉਣ ਗਏ ਅਧਿਕਾਰੀਆਂ ਦਾ ਲੋਕਾਂ ਕੀਤਾ ਵਿਰੋਧ, ਲਾਇਆ ਧਰਨਾ

Saturday, Jun 24, 2023 - 11:01 AM (IST)

ਮਕੌੜਾ ਪੱਤਣ ’ਤੇ ਬਣਿਆ ਪਲਟੂਨ ਪੁਲ ਹਟਾਉਣ ਗਏ ਅਧਿਕਾਰੀਆਂ ਦਾ ਲੋਕਾਂ ਕੀਤਾ ਵਿਰੋਧ, ਲਾਇਆ ਧਰਨਾ

ਬਹਿਰਾਮਪੁਰ (ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਮਕੌੜਾ ਪੱਤਣ ’ਤੇ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ, ਜਦੋਂ ਸਬੰਧਿਤ ਵਿਭਾਗ ਦੇ ਕਰਮਚਾਰੀ ਰਾਵੀ ਦਰਿਆ ’ਤੇ ਬਣੇ ਪਲੂਟਨ ਪੁਲ ਨੂੰ ਚੁੱਕਣ ਲਈ ਗਏ ਤਾਂ ਵਿਭਾਗ ਦੇ ਕਰਮਚਾਰੀ ਤੇ ਲੋਕ ਆਹਮੋ-ਸਾਹਮਣੇ ਹੋ ਗਏ। ਜ਼ਿਕਰਯੋਗ ਹੈ ਕਿ ਰਾਵੀ ਦਰਿਆ ਦੇ ਪਾਰਲੇ ਪਾਸੇ ਵਸੇ 7 ਪਿੰਡਾਂ ਦੇ ਲੋਕਾਂ ਦੇ ਆਉਣ-ਜਾਣ ਲਈ ਰਾਵੀ ਦਰਿਆ ’ਤੇ ਇਕ ਪਲੂਟਨ ਪੁਲ ਦਾ ਨਿਰਮਾਣ ਕੀਤਾ ਹੋਇਆ ਹੈ। ਜਦੋਂ ਬਰਸਾਤ ਦਾ ਮੌਸਮ ਸ਼ੁਰੂ ਹੁੰਦਾ ਹੈ ਤਾਂ ਹਰ ਸਾਲ ਪੁਲ ਨੂੰ ਚੁੱਕ ਲਿਆ ਜਾਂਦਾ ਹੈ ਪਰ ਬੀਤੇ ਦਿਨ ਜਦੋਂ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਇਸ ਪੁਲ ਨੂੰ ਚੁੱਕਣ ਲਈ ਗਏ ਤਾਂ ਰਾਵੀ ਦਰਿਆ ਪਾਰਲੇ ਪਾਸੇ ਪਿੰਡਾਂ ਦੇ ਲੋਕਾਂ ਇਕੱਠੇ ਹੋ ਕੇ ਇਸ ਪੁਲ ਨੂੰ ਚੁੱਕਣ ਵਿਰੁੱਧ ਖੜ੍ਹੇ ਹੋ ਗਏ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਛੱਡਣ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਵਲਟੋਹਾ ਦੀ ਟਿੱਪਣੀ 'ਤੇ ਦਿੱਤਾ ਵੱਡਾ ਬਿਆਨ

ਇਸ ਮੌਕੇ ਗੱਲਬਾਤ ਕਰਦੇ ਹੋਏ ਅਮਰੀਕ ਸਿੰਘ, ਬਿਕਰਮਜੀਤ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਤਰਲੋਕ ਸਿੰਘ ਬਹਿਰਾਮਪੁਰ, ਕੁਲਦੀਪ ਸਿੰਘ, ਸ਼ਿੰਗਾਰਾ ਸਿੰਘ, ਸ਼ੌਕੀਨ ਸਿੰਘ, ਮੁਕੇਸ਼ ਕੁਮਾਰ, ਪਲਵਿੰਦਰ ਸਿੰਘ ਆਦਿ ਹਾਜ਼ਰ ਲੋਕਾਂ ਨੇ ਦੱਸਿਆ ਕਿ ਜਦੋਂ ਪੁਲ ਚੁੱਕਿਆ ਜਾਂਦਾ ਹੈ ਤਾਂ ਲੋਕਾਂ ਲਈ ਸਿਰਫ਼ ਇਕ ਕਿਸ਼ਤੀ ਦਾ ਸਹਾਰਾ ਹੁੰਦਾ ਹੈ ਪਰ ਜੋ ਇੱਥੇ ਕਿਸ਼ਤੀ ਹੈ, ਉਸ ਦੀ ਹਾਲਤ ਤਰਸਯੋਗ ਹੋਣ ਕਾਰਨ ਉਸ ਵਿਚ ਪਾਣੀ ਭਰ ਜਾਂਦਾ ਹੈ, ਜਿਸ ਕਾਰਨ ਕਿਸੇ ਵੇਲੇ ਵੀ ਦਰਿਆ ਵਿਚ ਡੁੱਬਣ ਕਾਰਨ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ, ਇਸ ਲਈ ਪਹਿਲਾਂ ਸਾਨੂੰ ਨਵੀਂ ਕਿਸ਼ਤੀ ਦਿੱਤੀ ਜਾਵੇ, ਫਿਰ ਇਹ ਪੁਲ ਚੁਕਿਆ ਜਾਵੇ ਪਰ ਵਿਭਾਗ ਦੇ ਅਧਿਕਾਰੀ ਤੁਰੰਤ ਪੁਲ ਚੁੱਕਣ ਦੀ ਜ਼ਿੱਦ ਵਿਚ ਆੜ ਗਏ। ਇਸ ਤੋਂ ਬਾਅਦ ਲੋਕ ਤੇ ਵਿਭਾਗ ਦੇ ਕਰਮਚਾਰੀ ਆਹਮੋ-ਸਾਹਮਣੇ ਹੋ ਗਏ। ਇਸ ਉਪਰੰਤ ਲੋਕਾਂ ਵੱਲੋਂ ਰਾਵੀ ਦਰਿਆ ’ਤੇ ਧਰਨਾ ਲਾ ਦਿੱਤਾ ਗਿਆ। 

ਇਹ ਵੀ ਪੜ੍ਹੋ-  ਗੁਰਦਾਸਪੁਰ 'ਚ ਸ਼ਰੇਆਮ ਗੁੰਡਾਗਰਦੀ, ਪਿੰਡ ਦੇ ਹੀ ਵਿਅਕਤੀਆਂ ਨੇ ਨੌਜਵਾਨ 'ਤੇ ਹਮਲਾ ਕਰ ਕੀਤਾ ਜ਼ਖ਼ਮੀ

ਇਸ ਮੌਕੇ ਮੌਜੂਦ ਸਬੰਧਿਤ ਵਿਭਾਗ ਦੇ ਅਧਿਕਾਰੀ ਸੁਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਆਉਣ ਵਾਲੇ 1-2 ਦਿਨਾਂ ਵਿਚ ਮੀਂਹ ਲਗਾਤਾਰ ਹੋਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ, ਜਿਸ ਕਾਰਨ ਦਰਿਆ ਵਿਚ ਪਾਣੀ ਵੱਧਣ ਕਾਰਨ ਪੁਲ ਰੁੜ੍ਹ ਸਕਦਾ ਹੈ, ਇਸ ਲਈ ਇਸ ਨੂੰ ਪਹਿਲਾਂ ਚੁੱਕਣਾ ਬਹੁਤ ਜ਼ਰੂਰੀ ਹੈ। ਬਾਕੀ ਜੋ ਮੌਜੂਦ ਕਿਸ਼ਤੀ ਹੈ, ਉਹ ਵੀ ਚੱਲਣਯੋਗ ਹੈ, ਇਸ ਲਈ ਇਹ ਪੁਲ ਜਲਦ ਚੁੱਕਣ ਜ਼ਰੂਰੀ ਹੈ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲੀ ਸੇਵਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News