ਸਿਹਤ ਵਿਭਾਗ ਕਾਦੀਆਂ ਨੇ ਵੱਖ-ਵੱਖ ਥਾਵਾਂ ''ਤੇ ਲੋਕਾਂ ਨੂੰ ਡੇਂਗੂ ਸਬੰਧੀ ਕੀਤਾ ਜਾਗਰੂਕ
Saturday, Jul 06, 2024 - 06:54 PM (IST)

ਬਟਾਲਾ/ਕਿਲਾ ਲਾਲ ਸਿੰਘ (ਬੇਰੀ, ਭਗਤ)-ਸਿਵਲ ਸਰਜਨ ਗੁਰਦਾਸਪੁਰ ਡਾ. ਵਿਮੀ ਮਹਾਜਨ ਦੀਆਂ ਸਖ਼ਤ ਹਦਾਇਤਾਂ 'ਤੇ ਚੱਲਦਿਆਂ ਸੀਨੀਅਰ ਮੈਡੀਕਲ ਅਫ਼ਸਰ ਕਾਦੀਆ ਡਾ. ਰਾਜ ਮਸੀਹ ਦੀ ਅਗਵਾਈ ਹੇਠ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕਾਦੀਆਂ ਦੇ ਵੱਖ-ਵੱਖ ਥਾਵਾਂ 'ਤੇ ਜਾ ਕੇ ਡੇਂਗੂ ਜਾਗਰੂਕ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮਹੀਨਿਆਂ ਵਿਚ ਡੇਂਗੂ ਦੇ ਕੇਸ ਬਹੁਤ ਵਧ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਸਿਰਦਰਦ, ਮਾਸਪੇਸ਼ੀਆਂ ਵਿਚ ਦਰਦ, ਚਮੜੀ ‘ਤੇ ਦਾਣੇ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆਂ ਜਾਂ ਨੱਕ ਵਿਚੋਂ ਖ਼ੂਨ ਆਉਣਾ ਵਰਗੇ ਲੱਛਣ ਹੋਣ ਤਾਂ ਇਹ ਡੇਂਗੂ ਹੋ ਸਕਦਾ ਹੈ। ਇਸ ਲਈ ਇਹ ਲੱਛਣ ਵਿਖਾਈ ਦੇਣ ‘ਤੇ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਡਾਕਟਰ ਨੂੰ ਚੈੱਕਅਪ ਕਰਵਾਉਣਾ ਚਾਹੀਦਾ ਹੈ, ਸਾਰੇ ਹੀ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਸਤਪਾਲ ਸਿੰਘ, ਲਖਬੀਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, SBI ਦੇ ATM ਨੂੰ ਨਿਸ਼ਾਨਾ ਬਣਾ ਕੇ ਨਕਦੀ ਲੈ ਕੇ ਚੋਰ ਹੋਏ ਫਰਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।