ਅਣਪਛਾਤੇ ਨੌਜਵਾਨ ਨੇ ਵਿਅਕਤੀ ਦੀ ਕੀਤੀ ਕੁੱਟ-ਮਾਰ, ਲੋਹੇ ਦੀ ਰਾਡ ਮਾਰ ਤੋੜੀ ਲੱਤ
Saturday, Aug 06, 2022 - 01:11 PM (IST)

ਤਰਨ ਤਾਰਨ (ਜ. ਬ.) - ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਇਕ ਵਿਅਕਤੀ ਦੀ ਕੁੱਟ-ਮਾਰ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਸੁਖਦੇਵ ਸਿੰਘ ਉਰਫ ਮੰਗਾ ਪੁੱਤਰ ਲੱਖਾ ਸਿੰਘ ਵਾਸੀ ਮੁਹੱਲਾ ਨਾਨਕਸਰ ਤਰਨ ਤਾਰਨ ਨੇ ਦੱਸਿਆ ਕਿ ਬੀਤੀ 13 ਜੁਲਾਈ ਨੂੰ ਉਹ ਰੋਹੀ ਪੁਲ ਅੰਮ੍ਰਿਤਸਰ ਰੋਡ ਤਰਨਤਾਰਨ ਤੋਂ ਲੋਨ ਦੀਆਂ ਕਿਸ਼ਤਾਂ ਦੇ ਪੈਸੇ ਲੈਣ ਲਈ ਆਇਆ ਸੀ।
ਪੜ੍ਹੋ ਇਹ ਵੀ ਖ਼ਬਰ: ਖਾਲੜਾ ਵਿਖੇ ਸਾਬਕਾ ਸਰਪੰਚ ਦੇ ਮੁੰਡੇ ਦੀ ਕਰਤੂਤ ਤੋਂ ਖ਼ਫ਼ਾ 2 ਬੱਚਿਆਂ ਦੀ ਮਾਂ ਨੇ ਗਲ ਲਾਈ ਮੌਤ
ਇਸੇ ਦੌਰਾਨ ਦਵਿੰਦਰ ਸਿੰਘ ਉਰਫ ਟਿੰਕੂ ਪੁੱਤਰ ਸੁਰਿੰਦਰ ਸਿੰਘ ਵਾਸੀ ਅੱਡਾ ਬਜ਼ਾਰ ਅਤੇ ਇਕ ਅਣਪਛਾਤੇ ਨੌਜਵਾਨ ਨੇ ਉਸ ਦੀ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਲੋਹੇ ਦੀ ਰਾਡ ਮਾਰਨ ਕਰ ਕੇ ਉਸ ਦੀ ਲੱਤ ਟੁੱਟ ਗਈ ਅਤੇ ਉਕਤ ਵਿਅਕਤੀ ਧਮਕੀਆਂ ਦਿੰਦੇ ਹੋਏ ਭੱਜ ਗਏ। ਇਸ ਸਬੰਧੀ ਏ.ਐੱਸ.ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਉਕਤ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ