ਦੁਖੀ ਹੋ ਕੇ ਵਿਅਕਤੀ ਨੇ ਪੀਤੀ ਜ਼ਹਿਰੀਲੀ ਦਵਾਈ, ਮੌਤ

Thursday, Aug 08, 2024 - 11:41 AM (IST)

ਦੁਖੀ ਹੋ ਕੇ ਵਿਅਕਤੀ ਨੇ ਪੀਤੀ ਜ਼ਹਿਰੀਲੀ ਦਵਾਈ, ਮੌਤ

ਗੁਰਦਾਸਪੁਰ(ਵਿਨੋਦ)- ਇਕ ਵਿਅਕਤੀ ਨੇ ਜ਼ਹਿਰੀਲੀ ਦਵਾਈ ਪੀ ਲਈ, ਜਿਸਦੀ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ। ਇਸ ਸਬੰਧੀ ਸਬ-ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਮੁਦਈ ਸਤਨਾਮ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਲੱਖੋਵਾਲ ਦੇ ਪਤੀ ਬਲਵਿੰਦਰ ਸਿੰਘ ਅਤੇ ਮੁਲਜ਼ਮ ਸਾਬਕਾ ਸਰਪੰਚ ਮਹਿੰਦਰ ਪਾਲ ਸਿੰਘ ਦੇ ਆਪਸ ਵਿਚ ਕੁਝ ਸਮਾਂ ਪਹਿਲਾ ਆਪਸੀ ਪਰਚੇ ਦਰਜ ਹੋਏ ਸਨ, ਜਿਸ ਗੱਲ ਨੂੰ ਲੈ ਕੇ ਮਹਿੰਦਰਪਾਲ ਸਿੰਘ ਅਕਸਰ ਬਲਵਿੰਦਰ ਸਿੰਘ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਧਮਕੀਆਂ ਦਿੰਦਾ ਸੀ ਕਿ ਤੈਨੂੰ ਅਤੇ ਤੇਰੇ ਪਰਿਵਾਰ ਨੂੰ ਸਜ਼ਾ ਕਰਵਾਉਣੀ ਹੈ।

ਇਹ ਵੀ ਪੜ੍ਹੋ- ਦੋਸਤ ਨਾਲ ਘਰੋਂ ਗਏ ਨਾਬਾਲਗ ਦੀ ਸ਼ੱਕੀ ਹਾਲਾਤ ’ਚ ਮੌਤ, ਪਿਓ ਨੇ ਜਤਾਇਆ ਕਤਲ ਦਾ ਖ਼ਦਸ਼ਾ

ਇਸ ਕਰ ਕੇ ਬਲਵਿੰਦਰ ਸਿੰਘ ਨੇ ਉਕਤ ਤੋਂ ਦੁਖੀ ਹੋ ਕੇ ਬੀਤੀ ਦਿਨੀਂ ਸਵੇਰੇ ਘਰ ਵਿਚ ਪਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਨੂੰ ਇਲਾਜ ਲਈ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਗੁਰਦਾਸਪੁਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸਤਨਾਮ ਕੌਰ ਦੇ ਬਿਆਨਾਂ ’ਤੇ ਸਾਬਕਾ ਸਰਪੰਚ ਮਹਿੰਦਰਪਾਲ ਸਿੰਘ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਦਿੱਤੀ ਵਧਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News