15 ਹਜਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ
Saturday, Aug 10, 2024 - 06:50 PM (IST)
ਬਟਾਲਾ (ਬੇਰੀ, ਸਾਹਿਲ, ਵਿਪਨ)- ਥਾਣਾ ਸਦਰ ਦੀ ਪੁਲਸ ਨੇ ਇਕ ਵਿਅਕਤੀ ਨੂੰ 15 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਐੱਸ. ਐੱਚ. ਓ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸਤਨਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮੋੜ ਪਿੰਡ ਧੀਰ ਤੋਂ ਇਕ ਵਿਅਕਤੀ ਨੂੰ 15 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ।