50 ਨਸ਼ੇ ਵਾਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Saturday, Nov 16, 2024 - 12:56 PM (IST)

50 ਨਸ਼ੇ ਵਾਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਗੁਰਦਾਸਪੁਰ (ਹਰਮਨ)-ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ 50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਮੋਟਰਸਾਈਕਲ ਸਵਾਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਐੱਸ.ਆਈ ਸੁਰਜੀਤ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸਰਕਾਰੀ ਗੱਡੀ ਗੰਦਾ ਨਾਲਾ ਪੁਲੀ ਬਾਈਪਾਸ ਨਜਦੀਕ ਲਿੰਕ ਰੋਡ ਬੱਬਰੀ ਮੌਜੂਦ ਸੀ ਕਿ ਪਿੰਡ ਬੱਬਰੀ ਵੱਲੋਂ ਇਕ ਮੋਟਰਸਾਈਕਲ ਨੰਬਰ ਪੀਬੀ06-ਐੱਸ-7200 ਇਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਕਿ ਪਿੱਛੇ ਨੂੰ ਮੁੜਨ ਲੱਗਾ ਜਿਸ ਨੂੰ ਸਾਥੀ ਕਰਮਾਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ-ਪਤਾ ਪੁੱਛਿਆ। 

ਇਹ ਵੀ ਪੜ੍ਹੋ- ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ

ਉਕਤ ਵਿਅਕਤੀ ਨੇ ਆਪਣਾ ਨਾਂ ਸੁੱਖਾ ਮਸੀਹ ਉਰਫ ਕਾਲਾ ਪੁੱਤਰ ਸਾਈ ਮਸੀਹ ਵਾਸੀ ਮੰਗਲ ਹੁਸੈਨ ਥਾਣਾ ਸਦਰ ਗੁਰਦਾਸਪੁਰ ਦੱਸਿਆ ਜਿਸ ਦੀ ਤਲਾਸ਼ੀ ਕਰਨ ’ਤੇ ਉਸ ਪਾਸੋਂ 50 ਨਸ਼ੀਲੀਆ ਗੋਲੀਆ ਖਿਲਾਫ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News