ਲਾਹਣ ਸਮੇਤ ਵਿਅਕਤੀ ਗ੍ਰਿਫ਼ਤਾਰ
Thursday, Dec 26, 2024 - 06:59 PM (IST)
ਬਟਾਲਾ/ਨੌਸ਼ਹਿਰਾ ਮੱਝਾ ਸਿੰਘ (ਗੋਰਾਇਆ)- ਐਕਸਾਈਜ਼ ਵਿਭਾਗ ਅਤੇ ਥਾਣਾ ਘੁੰਮਣ ਕਲਾਂ ਦੀ ਪੁਲਸ ਨੇ 50 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਆਰ. ਕੇ. ਇੰਟਰਪ੍ਰਾਈਜ਼ਿਜ਼ ਦੇ ਸੀਨੀਅਰ ਆਗੂ ਭੱਲਾ ਅਤੇ ਜੀ. ਐੱਮ. ਗੁਰਪ੍ਰੀਤ ਗੋਪੀ ਉੱਪਲ ਨੇ ਦੱਸਿਆ ਕਿ ਐਕਸਾਈਜ਼ ਵਿਭਾਗ, ਆਰ. ਕੇ. ਇੰਟਰਪ੍ਰਾਈਜ਼ਿਜ਼ ਅਤੇ ਥਾਣਾ ਘੁੰਮਣ ਕਲਾਂ ਦੀ ਪੁਲਸ ਪਾਰਟੀ ਨੇ ਈ. ਟੀ. ਓ. ਐਕਸਾਈਜ਼ ਦਵਿੰਦਰ ਸਿੰਘ, ਇੰਸਪੈਕਟਰ ਵਿਜੇ ਕੁਮਾਰ, ਐਕਸਾਈਜ਼ ਪੁਲਸ ਸਟਾਫ਼ ਇੰਚਾਰਜ ਏ. ਐੱਸ. ਆਈ. ਸਰੂਪ ਸਿੰਘ ’ਤੇ ਆਧਾਰਿਤ ਰੇਡ ਪਾਰਟੀ ਨੇ ਪਿੰਡ ਮੁਸਤਰਾਪੁਰ ਦੇ ਇਕ ਘਰ ’ਚੋਂ ਰੇਡ ਦੌਰਾਨ ਪਲਾਸਟਿਕ ਅਤੇ ਸਿਲਵਰ ਕੰਟੇਨਰ ’ਚੋਂ 50 ਲੀਟਰ ਲਾਹਣ ਬਰਾਮਦ ਕਰਕੇ ਇਕ ਵਿਅਕਤੀ ਕਾਬੂ ਕੀਤਾ ਹੈ, ਜਿਸ ਦੀ ਪਛਾਣ ਸੁੱਖਾ ਸਿੰਘ ਪਿੰਡ ਮੁਸਤਰਾਪੁਰ ਵਜੋਂ ਹੋਈ। ਇਸ ਦੌਰਾਨ ਸਬੰਧਤ ਥਾਣੇ ’ਚ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ ਦੋ ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਇਸ ਮੌਕੇ ਏ. ਐੱਸ. ਆਈ. ਬਲਵਿੰਦਰ ਸਿੰਘ, ਸਰਕਲ ਇੰਚਾਰਜ ਸੋਨੂੰ ਅਠਵਾਲ, ਬਾਗਾ ਬੁਰਜ, ਇੰਚਾਰਜ ਗੁਰਪ੍ਰੀਤ ਸਿੰਘ ਤੂੜ, ਬੂਟਾ ਸਿੰਘ ਚਾਹਲ, ਹੌਲਦਾਰ ਨਰਿੰਦਰ, ਹੌਲਦਾਰ ਗਗਨ, ਸਿਪਾਹੀ ਮਨਦੀਪ ਸਿੰਘ, ਕਾਕਾ, ਕਾਲਾ, ਗੋਲਡੀ, ਸ਼ਾਬਾ, ਸੁਰਿੰਦਰ ਸਿੰਘ, ਵਿੱਕੀ, ਗੁੱਜਰ, ਮੀਤਾ, ਗੁਰਪ੍ਰੀਤ ਤੁੜ, ਰਾਜਿੰਦਰ ਬਾਬਾ, ਸੁਲੱਖਣ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਚੜ੍ਹਦੀ ਸਵੇਰ ਹੋ ਗਿਆ ਵੱਡਾ ਐਨਕਾਊਂਟਰ, ਪੁਲਸ ਤੇ ਭਗਵਾਨਪੁਰੀਆ ਗੈਂਗ 'ਚ ਚੱਲੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e