ਹੈਰੋਇਨ ਤੇ 15 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਵਿਅਕਤੀ ਕਾਬੂ

Saturday, May 06, 2023 - 06:21 PM (IST)

ਹੈਰੋਇਨ ਤੇ 15 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਵਿਅਕਤੀ ਕਾਬੂ

ਗੁਰਦਾਸਪੁਰ (ਹਰਮਨ, ਵਿਨੋਦ, ਹੇਮੰਤ)- ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ 15 ਹਜ਼ਾਰ ਰੁਪਏ ਡਰੱਗ ਮਨੀ ਅਤੇ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਪੰਡੋਰੀ ਮਹੰਤਾਂ ਟੀ-ਪੁਆਇੰਟ ਜੋ ਰਸਤਾ ਪੱਕੀ ਸੜਕ ਡਰੇਨ ਤੋਂ ਪੰਡੋਰੀ ਨੂੰ ਜਾਂਦਾ ਹੈ, ਤੋਂ ਇਕ ਵਿਅਕਤੀ ਮੱਲੋਵਾਲ ਸਾਈਡ ਤੋਂ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਰੋਕਣ ਦਾ ਇਸ਼ਾਰਾ ਕੀਤਾ। 

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਤੇਜ਼ ਰਫ਼ਤਾਰ ਕਾਰ ਨੇ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ

ਉਕਤ ਵਿਅਕਤੀ ਵੱਲੋਂ ਪੁਲਸ ਪਾਰਟੀ ਦੇਖ ਕੇ ਅਪਣੀ ਸੱਜੀ ਜੇਬ 'ਚੋਂ ਇਕ ਮੋਮੀ ਲਿਫਾਫਾ ਸੁੱਟਿਆ ਗਿਆ। ਉੱਕਤ ਵਿਅਕਤੀ ਦਾ ਨਾਂ ਪਤਾ ਪੁੱਛਣ ’ਤੇ ਉਸ ਨੇ ਅਪਣਾ ਨਾਂ ਜੋਹਨ ਮਸੀਹ ਉਰਫ਼ ਜੋਨੀ ਦੱਸਿਆ। ਇਸ ਦੇ ਸੁੱਟੇ ਹੋਏ ਮੋਮੀ ਲਿਫਾਫੇ ਵਿਚ ਨਸ਼ੇ ਵਾਲਾ ਪਦਾਰਥ ਹੈਰੋਇਨ ਹੋਣ ਦਾ ਸ਼ੱਕ ਹੋਣ 'ਤੇ ਪੁਲਸ ਅਧਿਕਾਰੀਆਂ ਵੱਲੋਂ ਜੋਹਨ ਮਸੀਹ ਉਰਫ਼ ਜੋਨੀ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 15 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ ਅਤੇ ਉੱਕਤ ਵਲੋਂ ਸੁੱਟੇ ਹੋਏ ਲਿਫਾਫੇ ਨੂੰ ਚੈੱਕ ਕੀਤਾ ਤਾਂ ਉਸ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਉੱਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਇਟਲੀ 'ਚ ਜਾਨ ਗੁਆਉਣ ਵਾਲੇ ਸੁਖਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਧਾਹਾਂ ਮਾਰ ਰੋਇਆ ਪਰਿਵਾਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News