ਚਾਲੂ ਭੱਠੀ ਅਤੇ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗ੍ਰਿਫ਼ਤਾਰ

Tuesday, Nov 19, 2024 - 02:11 PM (IST)

ਚਾਲੂ ਭੱਠੀ ਅਤੇ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗ੍ਰਿਫ਼ਤਾਰ

ਬਟਾਲਾ (ਸਾਹਿਲ)- ਥਾਣਾ ਸੇਖਵਾਂ ਦੀ ਪੁਲਸ ਵਲੋਂ ਚਾਲੂ ਭੱਠੀ ਅਤੇ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਹਰਜਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਸੇਖਵਾਂ ਜੋ ਘਰ ਵਿਚ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ, ਦੇ ਘਰੋਂ ਛਾਪੇਮਾਰੀ ਦੌਰਾਨ ਚਾਲੂ ਭੱਠੀ ਅਤੇ 3000 ਮਿ.ਲੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਉਪਰੰਤ ਪੁਲਸ ਮੁਲਾਜ਼ਮਾਂ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ’ਤੇ ਇਸ ਖ਼ਿਲਾਫ਼ ਉਪਰੋਕਤ ਥਾਣੇ ਵਿਚ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਸੜਕ 'ਤੇ ਪੈ ਗਈਆਂ ਭਾਜੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News