1 ਕਿਲੋ ਤੋਂ ਵਧ ਅਫੀਮ ਅਤੇ 25 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫਤਾਰ

Wednesday, Jul 10, 2024 - 05:04 PM (IST)

ਗੁਰਦਾਸਪੁਰ (ਹਰਮਨ, ਵਿਨੋਦ)-ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ 1 ਕਿਲੋ ਤੋਂ ਵਧ ਅਫੀਮ ਅਤੇ 25 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਐੱਸ. ਆਈ. ਸੁਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੰਦਾ ਨਾਲਾ ਪੁਲੀ ਲਿੰਕ ਰੋਡ ਬੱਬਰੀ ਤੋਂ ਮਦਨ ਗੁੱਜਰ ਵਾਸੀ ਸਹਾੜਾ ਥਾਣਾ ਪਾਰਸੋਲੀ ਜ਼ਿਲਾ ਚਿਤੌੜਗੜ੍ਹ ਰਾਜਸਥਾਨ ਪਿੰਡ ਬੱਬਰੀ ਸਾਈਡ ਵੱਲੋਂ ਮੋਢੇ ’ਤੇ ਇਕ ਬੈਗ ਪਾ ਕੇ ਆ ਰਿਹਾ ਸੀ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਕਤ ਵਿਅਕਤੀ ਅਤੇ ਬੈਗ ਦੀ ਚੈਕਿੰਗ ਕੀਤੀ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਪੁਲਸ ਜਾਂਚ 'ਚ ਹੋਈ ਸ਼ਾਮਲ

ਇਸ ਦੌਰਾਨ ਉਕਤ ਵਿਅਕਤੀ ਦੇ ਬੈਗ ’ਚੋਂ 2 ਮੋਮੀ ਲਿਫਾਫਿਆਂ ’ਚ ਪਾਈ ਹੋਈ 01 ਕਿਲੋ 547 ਗ੍ਰਾਮ ਅਫੀਮ ਅਤੇ 25000/-ਰੁਪਏ ਡਰੱਗ ਮਨੀ ਬਰਾਮਦ ਹੋਈ ਹੈ। ਪੁਲਸ ਨੇ ਮਦਨ ਲਾਲ ਨੂੰ ਗ੍ਰਿਫਤਾਰ ਕਰ ਕੇ ਪਰਚਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ-ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News