ਹੱਡ ਚੀਰਵੀਂ ਠੰਡ ਕਾਰਣ ਵਿਅਕਤ ਦੀ ਮੌਤ
Saturday, Dec 20, 2025 - 02:55 PM (IST)
ਬਟਾਲਾ (ਸਾਹਿਲ, ਯੋਗੀ)- ਪਿੰਡ ਸ਼ੇਖੂਪੁਰ ਨੇੜੇ ਠੰਢ ਨਾਲ ਵਿਅਕਤੀ ਦੀ ਮੌਤ ਹੋਣ ਦਾ ਅੱਤ ਦੁੱਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਸ਼ੇਖੂਪੁਰ ਦੇ ਇੰਚਾਰਜ ਏ. ਐੱਸ. ਆਈ. ਰਮੇਸ਼ ਕੁਮਾਰ ਨੇ ਦੱਸਿਆ ਕਿ ਸੁਖਰਾਜ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਕਾਮੋਨੰਗਲ ਪੱਤੀ ਪਿੰਡ ਮਰੜ ਜੋ ਕਿ ਦਿਹਾੜੀ ’ਤੇ ਕੰਮ ਕਰਦਾ ਸੀ, ਘਰੋਂ ਕੰਮ ’ਤੇ ਗਿਆ ਸੀ, ਦੀ ਅਚਾਨਕ ਸ਼ੂਗਰ ਤੇ ਬੀ.ਪੀ ਘੱਟ ਗਿਆ, ਜਿਸ ਨਾਲ ਇਹ ਸ਼ੇਖੂਪੁਰ ਪਿੰਡ ਦੇ ਗੁਰਦੁਆਰਾ ਸਾਹਿਬ ਨੇੜੇ ਡਿੱਗ ਪਿਆ ਅਤੇ ਪਈ ਸੰਘਣੀ ਧੁੰਦ ਕਾਰਨ ਇਹ ਕਿਸੇ ਨੂੰ ਦਿਖਾਈ ਨਹੀਂ ਦਿੱਤਾ ਅਤੇ ਰਾਤ ਬਾਹਰ ਠੰਡ ਵਿਚ ਪਏ ਰਹਿਣ ਨਾਲ ਇਸ ਦੀ ਮੌਤ ਹੋ ਗਈ। ਉਕਤ ਚੌਕੀ ਇੰਚਾਰਜ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨ ’ਤੇ 174 ਸੀ. ਆਰ.ਪੀ.ਸੀ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਘਰ ਦੀ ਛੱਤ ਡਿੱਗਣ ਕਾਰਨ ਵਿਅਕਤੀ ਦੀ ਮੌਤ
