ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਨੇ ਤੋੜਿਆ ਦਮ

Sunday, Jul 14, 2024 - 03:42 PM (IST)

ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਨੇ ਤੋੜਿਆ ਦਮ

ਬਟਾਲਾ (ਸਾਹਿਲ)-ਸੜਕ ਹਾਦਸੇ ਵਿਚ ਪਿਛਲੇ ਦਿਨੀਂ ਜ਼ਖਮੀ ਹੋਏ ਵਿਅਕਤੀ ਦੇ ਦਮ ਤੋੜਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਸੁਖਰਾਜ ਸਿੰਘ ਅਤੇ ਏ. ਐੱਸ. ਆਈ. ਦੀਪਕ ਕੁਮਾਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸੁਰਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਗਾਦੜ੍ਹੀਆਂ, ਜੋ ਕਿ ਬੀਤੀ 5 ਜੁਲਾਈ ਨੂੰ ਗੁਰਦਾਸਪੁਰ ਰੋਡ ’ਤੇ ਸਾਈਕਲ ’ਤੇ ਜਾਂਦੇ ਸਮੇਂ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਦੀ ਲਪੇਟ ਵਿਚ ਆਉਣ ਨਾਲ ਗੰਭੀਰ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ- ਪੰਜਾਬ ਦੇ IIM ਕੈਂਪਸ 'ਚ ਤਲਵਾਰ ਲੈ ਕੇ ਨਿਹੰਗ ਬਾਣੇ 'ਚ ਪਹੁੰਚਿਆ ਵਿਅਕਤੀ, ਵਿਦਿਆਰਥੀਆਂ ਨੂੰ ਦਿੱਤੀ ਇਹ ਧਮਕੀ

ਜਿਸਦੇ ਚਲਦਿਆਂ ਇਹ ਵਿਅਕਤੀ ਅੰਮ੍ਰਿਤਸਰ ਦੇ ਵੱਖ-ਵੱਖ ਹਸਪਤਾਲਾਂ ਵਿਚ ਜ਼ੇਰੇ ਇਲਾਜ ਰਿਹਾ ਅਤੇ ਬੀਤੇ ਕੱਲ ਇਲਾਜ ਦੌਰਾਨ ਇਸ ਦੀ ਮੌਤ ਹੋ ਗਈ। ਉਕਤ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੇ ਲੜਕੇ ਜਗਦੀਪ ਸਿੰਘ ਦੇ ਬਿਆਨਾਂ ’ਤੇ ਥਾਣਾ ਸਿਵਲ ਲਾਈਨ ਵਿਖੇ ਬੱਸ ਚਾਲਕ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ-  ਭਾਈ ਗਜਿੰਦਰ ਸਿੰਘ ਦੀ ਅੰਤਿਮ ਅਰਦਾਸ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News