ਡੀ.ਐੱਮ.ਯੂ. ਰੇਲਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
Sunday, Mar 19, 2023 - 06:05 PM (IST)

ਗੁਰਦਾਸਪੁਰ (ਹੇਮੰਤ)- ਪਠਾਨਕੋਟ ਤੋਂ ਅੰਮ੍ਰਿਤਸਰ ਜਾ ਰਹੀ ਰੇਲਗੱਡੀ ਹੇਠਾਂ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ। ਸੂਚਨਾ ਮਿਲਦੇ ਹੀ ਗੁਰਦਾਸਪੁਰ ਰੇਲਵੇ ਪੁਲਸ ਮੌਕੇ ਤੇ ਪਹੁੰਚ ਗਈ ਅਤੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦੇ ਮੌਰਚਰੀ 'ਚ ਰੱਖਵਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਚੌਂਕੀ ਗੁਰਦਾਸਪੁਰ ਦੇ ਪ੍ਰਭਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਔਜਲਾ ਬਾਈਪਾਸ ਨੇੜੇ ਮੀਲ ਪੱਥਰ 67/2-3 ਦੇ ਕੋਲ ਵਿਅਕਤੀ ਦੀ ਰੇਲਗੱਡੀ ਹੇਠਾਂ ਆਉਣ ਨਾਲ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਮੰਨਣ ਵਿਖੇ ਅਣਪਛਾਤਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ, ਸੰਗਤਾਂ ’ਚ ਭਾਰੀ ਰੋਸ
ਸੂਚਨਾ ਮਿਲਦੇ ਹੀ ਉਹ ਪੁਲਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਅਤੇ ਮ੍ਰਿਤਕ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ਵਿੱਚੋਂ ਆਧਾਰ ਕਾਰਡ ਮਿਲਿਆ। ਜਿਸ ਤੋਂ ਉਸਦੀ ਪਹਿਚਾਣ ਸ਼ਮੀ ਪੁੱਤਰ ਡੇਨੀਅਲ ਮਸੀਹ ਵਾਸੀ ਕ੍ਰਿਸ਼ਨਾ ਨਗਰ ਗਾਜੀਕੋਟ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਮੌਤ ਪਠਾਨਕੋਟ ਤੋਂ ਅੰਮ੍ਰਿਤਸਰ ਜਾ ਰਹੀ ਡੀ.ਐੱਮ.ਯੂ. ਰੇਲਗੱਡੀ ਹੇਠਾਂ ਆਉਣ ਨਾਲ ਹੋਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।