ਆਸਟਰੇਲੀਆ ਸੜਕ ਹਾਦਸੇ 'ਚ ਮਰੇ ਵਿਅਕਤੀ ਦੀ ਲਾਸ਼ ਪਹੁੰਚੀ ਪਿੰਡ, ਪਰਿਵਾਰ ਦਾ ਰੋ-ਰੋ ਬੁਰਾ ਹਾਲ

Sunday, Jan 22, 2023 - 02:04 PM (IST)

ਆਸਟਰੇਲੀਆ ਸੜਕ ਹਾਦਸੇ 'ਚ ਮਰੇ ਵਿਅਕਤੀ ਦੀ ਲਾਸ਼ ਪਹੁੰਚੀ ਪਿੰਡ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਤਰਨਤਾਰਨ (ਵਿਜੇ ਅਰੋੜਾ)- ਬੀਤੀ ਦਿਨੀਂ ਤਰਨ ਤਾਰਨ ਦੇ ਪਿੰਡ ਕੰਗ ਦੇ ਰਹਿਣ ਵਾਲੇ ਵਿਅਕਤੀ ਸਮੇਤ ਆਸਟਰੇਲੀਆ ਦੀ ਧਰਤੀ 'ਤੇ ਸੜਕ ਹਾਦਸੇ 'ਚ 5 ਪੰਜਾਬੀਆਂ ਦੀ ਮੌਤ ਹੋ ਗਈ ਸੀ। ਮ੍ਰਿਤਕ ਬਲਜਿੰਦਰ ਸਿੰਘ ਦੀ ਧੀ ਜੋ ਕਿ ਸਟੱਡੀ ਵੀਜ਼ੇ 'ਤੇ ਕੁੱਝ ਸਾਲ ਪਹਿਲਾਂ ਆਸਟਰੇਲੀਆ ਗਈ ਸੀ ਅਤੇ ਮ੍ਰਿਤਕ ਨਵੰਬਰ ਮਹੀਨੇ ਵਿਜ਼ਟਰ ਵੀਜ਼ੇ 'ਤੇ ਵਿਦੇਸ਼ (ਆਸਟਰੇਲੀਆ) ਤਿੰਨ ਮਹੀਨੇ ਲਈ ਆਪਣੀ ਧੀ ਨੂੰ ਮਿਲਣ ਗਿਆ ਸੀ ਪਰ ਹੋਣੀ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਬਲਜਿੰਦਰ ਸਿੰਘ ਨੂੰ ਕੀ ਪਤਾ ਸੀ ਕਿ ਉਸਨੇ ਆਪਣੇ ਪਿੰਡ ਮੁੜ ਵਾਪਸ ਨਹੀਂ ਸੀ ਆਉਣਾ, ਅੱਜ ਜਦੋਂ ਬਲਜਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਕੰਗ ਪੁੱਜੀ ਤਾਂ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਸਾਰੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ। 

PunjabKesari

ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂ ਕੋਲੋਂ ਅਫ਼ੀਮ-ਭੁੱਕੀ ਬਰਾਮਦ

ਇਸ ਮੌਕੇ 'ਤੇ ਪਿੰਡ ਦੇ ਸਰਪੰਚ ਨੇ ਜਾਣਕਾਰੀ ਦਿੰਦੇ ਕਿਹਾ ਕਿ ਮ੍ਰਿਤਕ ਬਲਜਿੰਦਰ ਸਿੰਘ ਉਮਰ ਤਕਰੀਬਨ 48 ਸਾਲ ਨਵੰਬਰ ਮਹੀਨੇ ਵਿਚ ਆਪਣੀ ਧੀ ਨੂੰ ਮਿਲਣ ਆਸਟਰੇਲੀਆ ਗਿਆ ਸੀ ਅਤੇ ਇਕ ਸੜਕ ਹਾਦਸੇ 'ਚ 5 ਪੰਜਾਬੀਆਂ ਦੀ ਮੌਤ ਹੋ ਗਈ ਸੀ। ਮ੍ਰਿਤਕ ਬਲਜਿੰਦਰ ਸਿੰਘ ਦੇ ਪਰਿਵਾਰ ਵਿਚ ਇਕ ਮੁੰਡਾ ਅਤੇ ਕੁੜੀ ਹੈ ਅਤੇ ਪਰਿਵਾਰ ਦਾ ਪਾਲਣ ਪੋਸ਼ਣ ਖੇਤੀਬਾੜੀ 'ਤੇ ਹੀ ਨਿਰਭਰ ਹੈ। ਉਨ੍ਹਾਂ ਕਿਹਾ ਕਿ ਅੱਜ ਸਾਰਾ ਪਿੰਡ ਬਲਜਿੰਦਰ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕਰਨ ਪਹੁੰਚਿਆ ਹੈ ।

ਇਹ ਵੀ ਪੜ੍ਹੋ- ਚੋਰੀ ਦੇ ਕੇਸ 'ਚ 7 ਸਾਲਾ ਬੱਚਾ ਅਦਾਲਤ 'ਚ ਪੇਸ਼, ਜੱਜ ਨੇ ਪੁਲਸ ਨੂੰ ਪਾਈ ਝਾੜ, ਜਾਣੋ ਪੂਰਾ ਮਾਮਲਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News