ਪੁਲਸ ਵੱਲੋਂ ਇਕ ਘਰ ’ਚੋਂ 3 ਲੱਖ 60 ਹਜ਼ਾਰ ਮਿਲੀਲਿਟਰ ਦੇਸੀ ਸ਼ਰਾਬ ਸਮੇਤ ਇਕ ਕਾਬੂ

11/05/2023 4:41:38 PM

ਗੁਰਦਾਸਪੁਰ (ਵਿਨੋਦ) : ਦੌਰਾਂਗਲਾ ਪੁਲਸ ਵੱਲੋਂ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਬਾਊਪੁਰ ਜੱਟਾਂ ਵਿਖੇ ਛਾਪੇਮਾਰੀ ਕਰ ਕੇ ਇਕ ਘਰ ਵਿਚੋਂ 12 ਕੈਨ ਦੇਸੀ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦੌਰਾਂਗਲਾ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਏ.ਐੱਸ.ਆਈ. ਗੁਰਨਾਮ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਪਿੰਡ ਬਾਊਪੁਰ ਜੱਟਾਂ ਵਿਖੇ ਇਕ ਘਰ ਵਿਚ ਛਾਪਾ ਮਾਰਿਆ ਗਿਆ।

ਇਹ ਵੀ ਪੜ੍ਹੋ : ਪੰਜਾਬ ’ਚ ਦਿਲ ਵਲੂੰਧਰਣ ਵਾਲੀ ਘਟਨਾ, ਇੱਕੋ ਪਰਿਵਾਰ ਦੇ ਚਾਰ ਜੀਆਂ ਨੇ ਭਾਖੜਾ ਨਹਿਰ ’ਚ ਮਾਰੀਆਂ ਛਾਲਾਂ

ਇਸ ਦੌਰਾਨ ਇਕ ਵਿਅਕਤੀ ਵੱਲੋਂ ਆਪਣੇ ਕਮਰੇ ਵਿਚ ਬੈਡ ਦੇ ਪਿਛਲੀ ਸਾਈਡ ’ਤੇ 12 ਕੈਨ ਦੇਸੀ ਸ਼ਰਾਬ ਰੱਖੀ ਹੋਈ ਸੀ ਜੋ ਕੁਲ 3 ਲੱਖ 60 ਹਜ਼ਾਰ ਐੱਮ.ਐੱਲ. ਬਣਦੀ ਹੈ। ਪੁਲਸ ਵੱਲੋਂ ਦੋਸ਼ੀ ਦੀ ਪਛਾਣ ਵਿਜੇ ਕੁਮਾਰ ਪੁੱਤਰ ਬਲਵੀਰ ਚੰਦ ਵਾਸੀ ਬਾਊਪੁਰ ਜੱਟਾਂ ਦੱਸੀ ਗਈ ਹੈ। ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਈ. ਟੀ. ਟੀ. ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਪਾਇਆ ਸਟੇਟਸ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh