ਟਿੱਪਰ ਟਰੱਕ ਹੇਠਾਂ ਆਉਣ ਨਾਲ ਸਿਹਤ ਵਿਭਾਗ ’ਚ ਨੌਕਰੀ ਕਰਦੇ ਵਿਅਕਤੀ ਦੀ ਮੌਤ
Friday, Jul 17, 2026 - 10:52 AM (IST)
ਬਟਾਲਾ (ਸਾਹਿਲ, ਯੋਗੀ)- ਟਿੱਪਰ ਟਰੱਕ ਹੇਠਾਂ ਆਉਣ ਨਾਲ ਸਿਹਤ ਵਿਭਾਗ ਵਿਚ ਨੌਕਰੀ ਕਰਦੇ ਵਿਅਕਤੀ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਦੇ ਮੁਤਾਬਕ ਹਰਤਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕਾਲੇਨੰਗਲ ਜੋ ਕਿ ਅੰਮ੍ਰਿਤਸਰ ਵਿਖੇ ਸਿਹਤ ਵਿਭਾਗ ਵਿਚ ਨੌਕਰੀ ਕਰਦਾ ਸੀ, ਅੱਜ ਆਪਣੀ ਸਕੂਟਰੀ ਨੰ.ਪੀ.ਬੀ.06ਏ.ਏ.9591 ’ਤੇ ਸਵਾਰ ਹੋ ਡਿਊਟੀ ਤੋਂ ਵਾਪਸ ਘਰ ਨੂੰ ਪਰਤ ਰਿਹਾ ਸੀ। ਜਦੋਂ ਇਹ ਧੀਰ ਮੋੜ ਨੇੜੇ ਰੇਲਵੇ ਬ੍ਰਿਜ ’ਤੇ ਪਹੰਚਿਆ ਤਾਂ ਇਕ ਤੇਜ਼ ਰਫਤਾਰ ਟਿੱਪਰ ਟਰੱਕ ਨੰ.ਪੀ.ਬੀ.02.ਡੀ.ਐਕਸ 7034 ਨੂੰ ਇਸ ਨੂੰ ਆਪਣੀ ਲਪੇਟ ਵਿਚ ਲੈਂਦਿਆਂ ਬੁਰੀ ਤਰਾਂ ਕੁਚਲ ਦਿੱਤਾ, ਜਿਸ ਨਾਲ ਇਸ ਦੀ ਮੌਕੇ ’ਤੇ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ: ਕੁੜੀ ਨੇ ਘਰ ਸੱਦ ਮਰਵਾ'ਤਾ ਮੁੰਡਾ ਤੇ ਫਿਰ ਪੈਟਰੋਲ...
ਓਧਰ, ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਦੇ ਏ.ਐੱਸ.ਆਈ ਪਰਗਟ ਸਿੰਘ, ਸਿਪਾਹੀ ਵਿਕਾਸ ਬਨੋਤਰਾ ਤੇ ਹਰਪ੍ਰੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਥਾਣਾ ਸਦਰ ਦੀ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਦੇ ਬਾਅਦ ਪੁਲਸ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦਿਆਂ ਜਿਥੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਪਹੁੰਚਾਇਆ, ਉਥੇ ਨਾਲ ਹੀ ਟਿੱਪਰ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਹੈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਦਕਿ ਟਿੱਪਰ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ- ਪਠਾਨਕੋਟ 'ਚ ED ਦੀ ਵੱਡੀ ਕਾਰਵਾਈ, ਕਰੈਸ਼ਰਾਂ ਤੇ ਪ੍ਰਾਪਰਟੀ ਡੀਲਰ ਦੇ ਘਰ ਰੇਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
