ਸ੍ਰੀ ਅਕਾਲ ਤਖਤ ਸਾਹਿਬ ’ਤੇ ਸੌਂਪੇ ਮੰਗ-ਪੱਤਰ, ਕਿਹਾ-ਸੁਖਬੀਰ ਤੋਂ ਇਲਾਵਾ ਲਾਪਤਾ 328 ਸਰੂਪਾਂ ’ਤੇ ਵੀ ਸੁਣਾਇਆ ਜਾਵੇ ਫੈਸਲਾ
Sunday, Dec 01, 2024 - 12:49 PM (IST)
ਅੰਮ੍ਰਿਤਸਰ (ਸਰਬਜੀਤ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ’ਤੇ ਅੱਜ ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਵਿਚ ਪੰਥਕ ਤਾਲਮੇਲ ਕਮੇਟੀ, ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ, ਸ਼੍ਰੋਮਣੀ ਅਕਾਲੀ ਦਲ 1920, ਯੂਨਾਈਟਿਡ ਸਿੱਖ ਸਟੂਡੈਂਟਸ ਫੈੱਡਰੇਸ਼ਨ, ਗੁਰੂ ਨਾਨਕ ਫਾਊਂਡੇਸ਼ਨ ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਸ਼ੇਰੇ ਪੰਜਾਬ ਅਤੇ ਆਵਾਜ਼-ਏ-ਕੌਮ, ਅਲਾਇੰਸ ਆਫ ਸਿੱਖ ਯੂਥ ਤੋਂ ਇਲਾਵਾ ਸੁਖਰਾਜ ਸਿੰਘ ਨਿਆਮੀਵਾਲਾ, ਇੰਟਰਨੈਸ਼ਨਲ ਸਿੱਖ ਫੈੱਡਰੇਸ਼ਨ ਦੇ ਆਗੂਆਂ ਨੇ ਪੁੱਜ ਕੇ ਸਾਂਝੇ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਮ ਮੰਗ ਪੱਤਰ ਸੌਂਪੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ’ਤੇ ਹਵਾਈ ਸਹੂਲਤਾਂ ਹੋਣਗੀਆਂ ਅਪਗ੍ਰੇਡ
ਇਨ੍ਹਾਂ ਵਿਚੋਂ ਕੁਝ ਜਥੇਬੰਦੀਆਂ ਨੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਬੱਜਰ ਗਲਤੀਆਂ ਸਬੰਧੀ ਕਾਰਵਾਈ ਕਰਨ ਦੀ ਸਿੰਘ ਸਾਹਿਬ ਨੂੰ ਅਪੀਲ ਕੀਤੀ ਹੈ, ਉਥੇ ਹੀ ਸਾਲ 2023 ਵਿਚ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਆਪਣੇ ਨਿੱਜੀ ਕੇਸ ਨੂੰ ਲੈ ਕੇ ਅਜਨਾਲੇ ਥਾਣੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਬਹੁਤ ਵੱਡੀ ਬੇਅਦਬੀ ਕਰਨ ਦੇ ਸੰਬੰਧ ਵਿਚ ਵੀ ਫੈਸਲਾ ਸੁਣਾਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ
ਸਤਿਕਾਰ ਕਮੇਟੀ ਦੇ ਆਗੂ ਭਾਈ ਸੁਖਜੀਤ ਸਿੰਘ ਖੋਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਸਰੂਪਾਂ ਦੇ ਮਸਲੇ ਨੂੰ ਇਕੱਠਿਆਂ ਕਰ ਕੇ ਫੈਸਲਾ ਸੁਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਤਿੰਨਾਂ ਮਸਲਿਆਂ ਨੂੰ ਇਕੱਠਾ ਕਰਕੇ ਮਿਤੀ 2 ਦਸੰਬਰ 2024 ਨੂੰ ਇਤਿਹਾਸਕ ਫੈਸਲਾ ਸੁਣਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਭਾਈ ਨੋਬਲਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਸੁਖਪ੍ਰੀਤ ਸਿੰਘ, ਹੁਸਨਦੀਪ ਸਿੰਘ, ਪ੍ਰਧਾਨ ਮਾਸਟਰ ਹਰਜਿੰਦਰ ਸਿੰਘ, ਜੁਗਰਾਜ ਸਿੰਘ ਮਝੈਲ, ਸਿੱਖ ਸਦਭਾਵਨਾ ਦਲ ਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8