ਪੁਰਾਣੀ ਰੰਜਿਸ਼ ਦੇ ਚਲਦਿਆਂ ਪੈਟਰੋਲ ਪੰਪ ’ਤੇ ਕੰਮ ਕਰਦੇ ਕਰਿੰਦੇ ਦੀ ਨੌਜਵਾਨਾਂ ਨੇ ਕੀਤੀ ਬੇਰਹਿਮੀ ਨਾਲ ਕੁੱਟ-ਮਾਰ

08/16/2022 11:51:40 AM

ਬਟਾਲਾ (ਸਾਹਿਲ) - ਪੁਰਾਣੀ ਰੰਜਿਸ਼ ਦੇ ਚਲਦਿਆਂ ਪੈਟਰੋਲ ਪੰਪ ’ਤੇ ਕੰਮ ਕਰਦੇ ਇਕ ਕਰਿੰਦੇ ਦੀ ਕੁਝ ਨੌਜਵਾਨਾਂ ਵਲੋਂ ਮਾਰ ਕੁੱਟ ਕਰਨ ਦਾ ਸਮਾਚਾਰ ਮਿਲਿਆ ਹੈ। ਕੁੱਟਮਾਰ ਕਾਰਨ ਗੰਭੀਰ ਤੌਰ ’ਤੇ ਜ਼ਖ਼ਮੀ ਹੋਣ ਕਾਰਨ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ: ਪੰਜਾਬ ਵਕਫ ਬੋਰਡ ਦੀ ਜ਼ਮੀਨ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਝੜਪ, ਚੱਲੀਆਂ ਗੋਲੀਆਂ (ਤਸਵੀਰਾਂ)

ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਦੇ ਮੁਤਾਬਕ ਸ਼ੇਰ ਸੋਨੀ ਪੁੱਤਰ ਬਸ਼ੀਰ ਸੋਨੀ ਵਾਸੀ ਜਲੰਧਰ ਰੋਡ ਬਟਾਲਾ ਜਲੰਧਰ ਰੋਡ ਸਥਿਤ ਇਕ ਪੈਟਰੋਲ ਪੰਪ ’ਤੇ ਕੰਮ ਕਰਦਾ ਹੈ। ਅੱਜ ਉਹ ਪੈਟਰੋਲ ਪੰਪ ’ਤੇ ਖੜ੍ਹਾ ਸੀ। ਪੁਰਾਣੀ ਰੰਜਿਸ਼ ਦੇ ਚਲਦਿਆਂ ਕੁਝ ਨੌਜਵਾਨਾਂ ਨੇ ਆਣ ਕੇ ਉਸ ਦੀ ਬੁਰੀ ਤਰ੍ਹਾਂ ਨਾਲ ਮਾਰ ਕੁੱਟ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਵਿਖੇ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਭਰਤੀ ਕਰਵਾਇਆ।

ਪੜ੍ਹੋ ਇਹ ਵੀ ਖ਼ਬਰ: ਮਾਮਲਾ ਕੰਪਲੈਕਸ ’ਚ ਮ੍ਰਿਤਕ ਮਿਲੀ ਬੱਚੀ ਦਾ, ਪੋਸਟਮਾਰਟਮ ਤੋਂ ਬਾਅਦ ਪਿਤਾ ਨੂੰ ਸੌਂਪੀ ਢਾਈ ਸਾਲਾ ਦੀਪਜੋਤ ਦੀ ਲਾਸ਼


rajwinder kaur

Content Editor

Related News