ਤਰਨਤਾਰਨ 'ਚ ਵੱਡੀ ਵਾਰਦਾਤ, ਪਿਸਤੌਲ ਦੀ ਨੋਕ 'ਤੇ ਲੁੱਟਿਆ ਪੈਟਰੋਲ ਪੰਪ (ਵੀਡੀਓ)

Saturday, Jan 13, 2024 - 12:29 PM (IST)

ਤਰਨਤਾਰਨ 'ਚ ਵੱਡੀ ਵਾਰਦਾਤ, ਪਿਸਤੌਲ ਦੀ ਨੋਕ 'ਤੇ ਲੁੱਟਿਆ ਪੈਟਰੋਲ ਪੰਪ (ਵੀਡੀਓ)

ਤਰਨਤਾਰਨ (ਵਿਜੇ)- ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਕੱਚਾ ਪੱਕਾ ਦੀ ਹਦੂਦ ਅੰਦਰ ਚੋਰੀਆਂ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਬੀਤੀ ਰਾਤ ਦਿਆਲਪੁਰ 'ਚ ਕਰਿਆਨੇ ਦੀ ਹੋਈ ਵੱਡੀ ਲੁੱਟ ਤੋਂ ਬਾਅਦ ਲੁਟੇਰਿਆਂ ਵੱਲੋਂ ਸੂਰਵਿੰਡ ਦੇ ਜੀ. ਐੱਸ. ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜਿਥੇ ਪਿਸਤੌਲ ਦੀ ਨੋਕ 'ਤੇ ਪੰਪ ਨੂੰ ਲੁੱਟਿਆ ਗਿਆ ਹੈ ਪਰ ਪੁਲਸ ਇਸ ਮਾਮਲੇ ਵਿੱਚ ਸੁਸਤ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਪਤਨੀ ਦੀ ਮੌਕੇ 'ਤੇ ਮੌਤ

ਦੋ ਘੰਟੇ ਬੀਤਣ ਤੋਂ ਬਾਅਦ ਵੀ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਦਿਖਾਈ ਗਈ ਅਤੇ ਸਭ ਇੰਸਪੈਕਟਰ ਵੱਲੋਂ ਇਸ ਲੁੱਟ ਨੂੰ ਨਿੱਕੀ ਲੁੱਟ ਦੱਸਿਆ ਜਾ ਰਿਹਾ ਹੈ। ਪੱਤਰਕਾਰਾਂ ਨੂੰ ਵੀ ਇਸ ਸਬੰਧੀ ਜਾਣਕਾਰੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ। ਉਧਰ ਪੰਪ ਦੇ ਮਾਲਕਾਂ ਨੇ ਸੀਸੀਟੀਵੀ ਫੁਟੇਜ ਦਾ ਹਵਾਲਾ ਦਿੰਦੇ ਹੋਏ ਇਨਸਾਫ਼ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News