ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਜੋਧਪੁਰ ਤੋਂ ਵੱਖ-ਵੱਖ ਧਰਮਾਂ ਦੇ ਸ਼ਰਧਾਲੂ

Thursday, Sep 12, 2024 - 06:26 PM (IST)

ਅੰਮ੍ਰਿਤਸਰ(ਦੀਪਕ/ਸਰਬਜੀਤ)-ਕੇਂਦਰੀ ਵਰਿਸ਼ਠ ਨਾਗਰਿਕ ਮਹਾਸਮਿਤੀ ਜੋਧਪੁਰ (ਰਾਜਸਥਾਨ) ਦੇ ਯਤਨਾਂ ਨਾਲ ਵੱਖ-ਵੱਖ ਧਰਮਾਂ ਦੇ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਮਹਾਸਮਿਤੀ ਦੇ ਪ੍ਰਧਾਨ ਚਰਨਜੀਤ ਸਿੰਘ ਛਾਬੜਾ ਦੀ ਅਗਵਾਈ ਹੇਠ ਆਏ ਇਸ ਵਫ਼ਦ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਜਨੈਤਪੁਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ. ਐੱਸ. ਡੀ. ਸਤਬੀਰ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ-ਦੇਹ ਵਪਾਰ ਦਾ ਪਰਦਾਫਾਸ਼, ਹੋਟਲ 'ਚ ਕੁੜੀ ਤੇ ਮੁੰਡੇ ਸਣੇ ਮੈਨੇਜਰ ਗ੍ਰਿਫ਼ਤਾਰ

ਇਸ ਦੌਰਾਨ ਵਫ਼ਦ ’ਚ ਆਏ ਵੱਖ-ਵੱਖ ਧਰਮਾਂ ਨਾਲ ਸਬੰਧਤ ਮਹਾਂਸਮਿਤੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਸਿੱਖ ਇਤਿਹਾਸ ਨੂੰ ਸਮਝਣ ਦਾ ਮੌਕਾ ਮਿਲਿਆ ਹੈ। ਇਸ ਮੌਕੇ ਮੀਤ ਸਕੱਤਰ ਸ਼ਾਹਬਾਜ਼ ਸਿੰਘ, ਹਰਭਜਨ ਸਿੰਘ ਵਕਤਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News