ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਨੇ ਵੀਜ਼ਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

Tuesday, Jun 09, 2026 - 05:48 PM (IST)

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਨੇ ਵੀਜ਼ਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

ਅੰਮ੍ਰਿਤਸਰ(ਸਰਬਜੀਤ)- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਣਗੇ। ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਲੱਗੇ ਹਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜ਼ਾ ਲੱਗੇ ਪਾਸਪੋਰਟ ਪ੍ਰਾਪਤ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਮੈਂਬਰ ਗੁਰਮੀਤ ਸਿੰਘ ਬੂਹ ਜਾਣਗੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਯਾਤਰੀਆਂ ਦਾ ਫੁੱਟਿਆ ਗੁੱਸਾ, ਜਾਣੋ ਵਜ੍ਹਾ

 ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡਣ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਦੀ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਜਥੇ ਵਿਚ ਜਾ ਰਹੇ ਸ਼ਰਧਾਲੂਆਂ ਅੰਦਰ ਉਤਸ਼ਾਹ ਤੇ ਖੁਸ਼ੀ ਹੋਣਾ ਕੁਦਰਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 10 ਜੂਨ ਨੂੰ ਸਵੇਰੇ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਗ੍ਰਨੇਡ ਚੱਕੀ ਫਿਰਦੇ ਮੁੰਡੇ ਚੜ੍ਹੇ ਪੁਲਸ ਅੜਿਕੇ

 ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 561 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 541 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜ਼ੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰੀ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਯਾਤਰਾ ਵਿਭਾਗ ਦੇ ਇੰਚਾਰਜ ਜਗਜੀਤ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦੋ ਧਿਰਾਂ ਵਿਚਾਲੇ ਖੂਨੀ ਟਕਰਾਅ, ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News