ਆਸਾਮ ਤੋਂ ਗੁਰੂ ਨਗਰੀ ਘੁੰਮਣ ਆਏ ਯਾਤਰੂ ਹੋਏ ਲੁੱਟ ਦਾ ਸ਼ਿਕਾਰ, ਪਿਸਤੌਲ ਦੀ ਨੋਕ ''ਤੇ ਕੀਤੀ ਲੁੱਟ-ਖੋਹ, cctv ਤਸਵੀਰਾਂ

Sunday, Jul 14, 2024 - 06:34 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਨਸ਼ੇ ਨੇ ਅੰਮ੍ਰਿਤਸਰ ਦਾ ਨਾਮ ਦੇਸ਼ ਭਰ ਵਿੱਚ ਬਦਨਾਮ ਕਰਕੇ ਰੱਖ ਦਿੱਤਾ ਹੈ ਆਏ ਦਿਨ ਇੱਥੇ ਨਸ਼ੇ ਦੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ, ਉੱਥੇ ਹੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।  ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਆਸਾਮ ਤੋਂ  ਯਾਤਰੂ ਅੰਮ੍ਰਿਤਸਰ ਗੁਰੂ ਨਗਰੀ 'ਚ ਘੁੰਮਣ ਲਈ ਆਏ ਤਾਂ ਉਹ ਲੁੱਟ ਖੋਹ ਦਾ ਸ਼ਿਕਾਰ ਹੋ ਗਏ। ਜਾਣਕਾਰੀ ਮੁਤਾਬਕ ਦੋ ਨੌਜਵਾਨ ਜੋ  ਮੋਟਰ ਸਾਈਕਲ 'ਤੇ ਸਵਾਰ ਹੋ ਕੇ ਉਨ੍ਹਾਂ ਦਾ ਪਿੱਛਾ ਕਰ ਰਹੇ ਸੀ ਤਾਂ ਪਿਸਤੌਲ ਦੀ ਨੋਕ 'ਤੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ । ਇਸ ਮੌਕੇ ਗੱਲਬਾਤ ਕਰਦੇ ਹੋਏ ਅਸਾਮ ਤੋਂ ਆਏ ਯਾਤਰੀ ਰਾਜਦੀਪ ਮਹੰਤੋ ਨੇ ਕਿਹਾ ਕਿ ਅਸੀਂ 11 ਜੁਲਾਈ ਨੂੰ ਅੰਮ੍ਰਿਤਸਰ ਘੁੰਮਣ ਲਈ ਆਏ ਸੀ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੇਖਣ ਦੀ ਦਿਲ ਵਿਚ ਤਮੰਨਾ ਸੀ ਤਾਂ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਮਹਾਂ ਸਿੰਘ ਗੇਟ ਕੋਲ ਸਵਾਸਤਿਕ ਹੋਟਲ ਵਿਚ ਕਮਰਾ ਬੁੱਕ ਕਰਵਾਈਆ ਸੀ ਜਦੋਂ ਅਸੀਂ ਮੱਥਾ ਟੇਕ ਕੇ ਵਾਪਸ ਆ ਰਹੇ ਸੀ ਤਾਂ ਹੋਟਲ ਦੇ ਨਜ਼ਦੀਕ ਸਾਡਾ ਪਿੱਛਾ ਦੋ ਨੌਜਵਾਨ ਮੋਟਰਸਾਈਕਲ 'ਤੇ ਜੋ ਸਵਾਰ ਸਨ ਉਹ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਇਕਦਮ ਪਿਸਤੌਲ ਦੀ ਨੋਕ ਤੇ ਮੇਰੀ ਮਾਤਾ ਦੀ ਸੋਨੇ ਦੀ ਚੈਨ ਗਲੇ ਚੋਂ ਖਿੱਚ ਲਈ ਤੇ ਪਿਸਤੌਲ ਦਿਖਾ ਕੇ ਬਾਕੀ ਸਾਮਾਨ ਤੇ ਕੁਝ ਪੈਸੇ ਦੇਣ ਲਈ ਵੀ ਕਿਹਾ।

ਇਹ ਵੀ ਪੜ੍ਹੋ- ਪੰਜਾਬ ਦੇ IIM ਕੈਂਪਸ 'ਚ ਤਲਵਾਰ ਲੈ ਕੇ ਨਿਹੰਗ ਬਾਣੇ 'ਚ ਪਹੁੰਚਿਆ ਵਿਅਕਤੀ, ਵਿਦਿਆਰਥੀਆਂ ਨੂੰ ਦਿੱਤੀ ਇਹ ਧਮਕੀ

ਇਸ ਦੌਰਾਨ ਮਾਤਾ ਨੇ ਹੱਥ ਜੋੜ ਕੇ ਕਿਹਾ ਕਿ ਸਾਨੂੰ ਛੱਡ ਦਿਓ, ਜਦੋਂ ਉਨ੍ਹਾਂ ਵੇਖਿਆ ਕਿ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਰਹੀ ਹੈ ਤੇ ਉਹ ਮੌਕੇ 'ਤੇ ਹੀ ਫ਼ਰਾਰ ਹੋ ਗਏ । ਉਸ ਤੋਂ ਬਾਅਦ ਅਸੀਂ ਆਪਣੇ ਹੋਟਲ ਵਿੱਚ ਗਏ ਤਾਂ ਉਨ੍ਹਾਂ ਦੀ ਸ਼ਿਕਾਇਤ ਥਾਣੇ 'ਚ ਜਾ ਕੇ ਪੁਲਸ ਅਧਿਕਾਰੀਆਂ ਨੂੰ ਕੀਤੀ। ਉਨ੍ਹਾਂ ਦੱਸਿਆ ਕਿ ਸਾਨੂੰ ਪਤਾ ਲੱਗਾ ਕਿ ਅੰਮ੍ਰਿਤਸਰ ਵਿੱਚ ਨਸ਼ਾ ਬਹੁਤ ਵਿਕ ਰਿਹਾ ਹੈ ਤੇ ਨੌਜਵਾਨ ਨਸ਼ਾ ਕਰ ਰਹੇ ਹਨ ਜਿਸ ਦੇ ਚਲਦੇ ਉਹਨਾਂ ਵੱਲੋਂ ਇਹ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।  ਪੀੜਤ ਯਾਤਰੀਆਂ ਨੇ ਕਿਹਾ ਅਸੀਂ ਅਪੀਲ ਕਰਦੇ ਹਾਂ ਕਿ ਅਜਿਹੇ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਵੇ ਤਾਂ ਜੋ ਹੋਰ ਕਿਸੇ ਯਾਤਰੂ ਦੇ ਨਾਲ ਅਜਿਹੀ ਘਟਨਾ ਨਾ ਵਾਪਰੇ।

ਇਹ ਵੀ ਪੜ੍ਹੋ-  ਭਾਈ ਗਜਿੰਦਰ ਸਿੰਘ ਦੀ ਅੰਤਿਮ ਅਰਦਾਸ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਉੱਥੇ ਹੀ ਥਾਣਾ ਬੀ ਡਿਵੀਜ਼ਨ ਤੇ ਪੁਲਸ ਅਧਿਕਾਰੀ ਰਣਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੋਚਣਾ ਮਿਲੀ ਸੀ ਕਿ ਪਿਸਤੌਲ ਦੀ ਨੋਕ 'ਤੇ ਯਾਤਰੂ ਕੋਲੋਂ ਲੁੱਟ ਖੋਹ ਕੀਤੀ ਗਈ ਹੈ। ਦੋ ਨੌਜਵਾਨ ਜਿਹੜੇ ਸੀ. ਸੀ. ਟੀ. ਵੀ ਕੈਮਰੇ ਵਿੱਚ ਕੈਦ ਹੋ ਗਏ ਹਨ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ- GNDH ਦੇ ਡਾਕਟਰਾਂ ਨੇ ਦਿਲ ਦੀ ਘਾਤਕ ਬਿਮਾਰੀ ਦੀ ਕੀਤੀ ਸਫ਼ਲ ਸਰਜਰੀ, 13 ਸਾਲਾ ਬੱਚੀ ਨੂੰ ਮੌਤ ਦੇ ਮੂੰਹੋਂ ਕੱਢਿਆ ਬਾਹਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News