ਖਾਲਸਾ ਸਾਜਨਾ ਦਿਵਸ ’ਤੇ ਪਾਕਿ ਗੁਰਧਾਮਾਂ ਦੇ ਦਰਸ਼ਨਾਂ ਲਈ 13 ਨੂੰ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜਥਾ
Thursday, Mar 21, 2024 - 04:56 PM (IST)
ਅੰਮ੍ਰਿਤਸਰ (ਸਰਬਜੀਤ)-ਖ਼ਾਲਸਾ ਸਜਾਨਾ ਪੁਰਬ ਮੌਕੇ ਪਾਕਿਸਤਾਨ ਵਿਖੇ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਤੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਭਾਰਤੀ ਯਾਤਰੀਆਂ ਦਾ ਜੱਥਾ 13 ਅਪ੍ਰੈਲ ਨੂੰ ਰਵਾਨਾ ਹੋਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਯਾਤਰਾ ਵਿਭਾਗ ਦੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵਿਚ ਇਹ ਦਿਹਾੜਾ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ : ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰਨ
ਉਨ੍ਹਾਂ ਦੱਸਿਆ ਕਿ ਈਦ ਕਾਰਨ ਇਸ ਵਾਰ ਇਹ ਜਥਾ ਇਕ ਦਿਨ ਦੇਰੀ ਨਾਲ ਰਵਾਨਾ ਹੋਵੇਗਾ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ ਕਰਨਗੇ ਤੇ ਅਮਰਜੀਤ ਸਿੰਘ ਭਲਾਈਪੁਰ ਅਤੇ ਰਵਿੰਦਰ ਸਿੰਘ ਖ਼ਾਲਸਾ ਵੀ ਉਨ੍ਹਾਂ ਦੇ ਨਾਲ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਨਵੀਂ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਵਿਚ 1525 ਪਾਸਪੋਰਟ ਜਮ੍ਹਾ ਕਰਵਾਏ ਹਨ। ਇਹ ਜਥਾ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਰੋੜੀ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਹੁੰਦਾ ਹੋਇਆ 22 ਅਪ੍ਰੈਲ ਨੂੰ ਭਾਰਤ ਪਹੁੰਚੇਗਾ। ਇਸ ਮੌਕੇ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਏ ਪੰਜ ਪਿਆਰੇ ਸਾਹਿਬਾਨ ਅੰਮ੍ਰਿਤ ਸੰਚਾਰ ਵੀ ਕਰਨਗੇ।
ਇਹ ਵੀ ਪੜ੍ਹੋ : ਸੰਨੀ ਦਿਓਲ ਨੇ ਲੋਕਾਂ ਦੀਆਂ ਉਮੀਦਾਂ 'ਤੇ ਫ਼ੇਰਿਆ ਪਾਣੀ! ਨਾ ਸੰਸਦ 'ਚ ਚੁੱਕੀ ਆਵਾਜ਼ ਤੇ ਨਾ ਲਿਆਂਦਾ ਵੱਡਾ ਪ੍ਰਾਜੈਕਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8