ਪੇਸ਼ੀ ਤੋਂ ਜੇਲ੍ਹ ’ਚ ਵਾਪਸ ਆਏ ਹਵਾਲਾਤੀ ਤੋਂ ਬਰਾਮਦ ਹੋਈਆਂ 1570 ਨਸ਼ੀਲੀਆਂ ਗੋਲੀਆਂ

Friday, Sep 19, 2025 - 04:09 PM (IST)

ਪੇਸ਼ੀ ਤੋਂ ਜੇਲ੍ਹ ’ਚ ਵਾਪਸ ਆਏ ਹਵਾਲਾਤੀ ਤੋਂ ਬਰਾਮਦ ਹੋਈਆਂ 1570 ਨਸ਼ੀਲੀਆਂ ਗੋਲੀਆਂ

ਗੁਰਦਾਸਪੁਰ (ਹਰਮਨ, ਵਿਨੋਦ)– ਸਿਟੀ ਪੁਲਸ ਨੇ ਅੰਮ੍ਰਿਤਸਰ ਦੀ ਅਦਾਲਤ ’ਚ ਪੇਸ਼ੀ ਤੋਂ ਵਾਪਸ ਆਏ ਇਕ ਹਵਾਲਾਤੀ ਤੋਂ ਨਸ਼ਾ ਕਰਨ ਲਈ ਵਰਤੀਆਂ ਜਾਣ ਵਾਲੀਆਂ 1570 ਗੋਲੀਆਂ ਬਰਾਮਦ ਹੋਣ ’ਤੇ ਐੱਫ. ਆਈ. ਆਰ. ਦਰਜ ਕੀਤੀ ਹੈ।

 

ਇਹ ਵੀ ਪੜ੍ਹੋ-ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਬਣਾਇਆ ਇੰਚਾਰਜ

ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਜੈ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਗੁਰਦਾਸਪੁਰ ਦੇ ਸੁਪਰਿੰਟੈਂਡੈਂਟ ਨੇ ਲਿਖਤੀ ਸ਼ਿਕਾਇਤ ’ਚ ਦੱਸਿਆ ਕਿ ਪਿਛਲੇ ਦਿਨ ਹਵਾਲਾਤੀ ਲਵਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਨਿਵਾਸੀ ਪਿੰਡ ਮੱਲੀਆਂ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, ਜਦੋਂ ਅੰਮ੍ਰਿਤਸਰ ਅਦਾਲਤ ਤੋਂ ਪੇਸ਼ੀ ਤੋਂ ਬਾਅਦ ਵਾਪਸ ਆਇਆ ਤਾਂ ਜੇਲ੍ਹ ਦੀ ਡਿਓਢੀ ’ਤੇ ਰੁਟੀਨ ਤੌਰ ’ਤੇ ਉਸ ਦੀ ਤਲਾਸ਼ੀ ਲੈਣ ’ਤੇ ਉਸ ਤੋਂ ਲਿਵਰ-52 ਦੀਆਂ ਡੱਬੀਆਂ ’ਚ ਪਾਈਆਂ ਹੋਈਆਂ 1570 ਗੋਲੀਆਂ ਬਰਾਮਦ ਹੋਈਆਂ। ਇਹ ਗੋਲੀਆਂ ਨਸ਼ਾ ਕਰਨ ਲਈ ਵਰਤੀਆਂ ਜਾਂਦੀਆਂ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਸਿਟੀ ਪੁਲਸ ਸਟੇਸ਼ਨ ’ਚ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ-ਹੜ੍ਹਾਂ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੈੱਬਸਾਈਟ ਤਿਆਰ, ਸਿੰਘ ਸਾਹਿਬ ਨੇ ਦਿੱਤੀ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News